ਫ਼ਲ-ਸਬਜ਼ੀਆਂ ਵੇਚਣ ਵਾਲਿਆ ਨੂੰ ਰੇਟ ਲਿਸਟ ਲਾਉਣ ਦੀਆਂ ਹਦਾਇਤਾਂ

0
436

ਜਲੰਧਰ . ਸ਼ਹਿਰ ਵਿੱਚ ਲੌਕਡਾਊਨ ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਫਲ਼ ਅਤੇ ਸਬਜ਼ੀ ਵਿਕਰੇਤਾਵਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਘਰ-ਘਰ ਜਾ ਕੇ ਸਾਮਾਨ ਵੇਚਣ ਵੇਲੇ ਭਾਅ ਸੂਚੀ ਨੂੰ ਆਪਣੇ ਰੇਹੜਿਆਂ ’ਤੇ ਲਗਾ ਕੇ ਰੱਖਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਕਿ ਆਮ ਲੋਕਾਂ ਨੂੰ ਇਹ ਸਾਮਾਨ ਉੱਚ ਭਾਅ ਨਾਲ ਵੇਚਿਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਨਿਰਧਾਰਤ ਭਾਅ ਤੋਂ ਜ਼ਿਆਦਾ ਸਾਮਾਨ ਵੇਚਣ ਦੀ ਆਗਿਆ ਨਹੀਂ ਹੋਵੇਗੀ।
ਡੀਸੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ। ਜ਼ਿਲ੍ਹਾ ਵਾਸੀਆਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਖਾਧ ਪਦਾਰਥ ਮੁਹੱਈਆ ਕਰਵਾਏ ਜਾ ਰਹੇ ਹਨ। ਹੁਣ ਪ੍ਰਸਾਸ਼ਨ ਵੱਲੋਂ ਨਿੱਜੀ ਕੰਪਨੀਆਂ ਰਿਲਾਇੰਸ ਫ੍ਰੈੱਸ਼, ਵਿਸ਼ਾਲ ਮੈਗਾ ਮਾਰਟ, ਬੈਸਟ ਪ੍ਰਾਈਸ, ਹੌਪ, ਸਵਿੱਗੀ ਅਤੇ ਐਮਾਜ਼ੋਨ ਆਦਿ ਦੇ ਸਹਿਯੋਗ ਨਾਲ ਘਰ-ਘਰ ਸਪਲਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਰੂਰੀ ਵਸਤਾਂ ਦੇ ਹੋਲਸੇਲਰਾਂ ਨੂੰ ਖੁੱਲ੍ਹ ਦਿੱਤੀ ਹੈ ਕਿ ਉਹ ਦੁਕਾਨਦਾਰਾਂ ਨੂੰ ਸਪਲਾਈ ਕਰਨ ਵਾਲੇ ਸਾਮਾਨ ਦੀ ਖ਼ੁਦ ਢੋਆ-ਢੁਆਈ ਕਰਵਾ ਸਕਦੇ ਹਨ। ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬਰੈੱਡ, ਕੇਕ ਅਤੇ ਬਿਸਕੁਟ ਆਦਿ ਤਿਆਰ ਕਰਨ ਵਾਲੀਆਂ ਕੰਪਨੀਆਂ ਨੂੰ ਰਾਹਤ ਦਿੰਦਿਆਂ ਉਹ ਫੈਕਟਰੀਆਂ ਵਿੱਚ 50 ਫ਼ੀਸਦੀ ਸਟਾਫ ਨਾਲ ਕੰਮ ਕਰਵਾ ਸਕਣਗੇ। ਪਰ ਜ਼ਰੂਰੀ ਸ਼ਰਤਾਂ ਪੂਰੀਆਂ ਕਰਨੀਆਂ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਿਆਨਾ, ਦਵਾਈਆਂ ਅਤੇ ਹੋਰ ਦੁਕਾਨਾਂ ਦਾ ਵੇਰਵਾ ਵੈੱਬਸਾਈਟ www.ludhiana.nic.in ’ਤੇ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਨਗਰ ਨਿਗਮ ਪ੍ਰਸਾਸ਼ਨ ਨੇ ਫ਼ੈਸਲਾ ਕੀਤਾ ਹੈ ਕਿ ਜੇ ਕੋਈ ਦੁਕਾਨਦਾਰ ਲੋਕਾਂ ਨੂੰ ਘਰ-ਘਰ ਸਾਮਾਨ ਦੀ ਡਲਿਵਰੀ ਨਹੀਂ ਕਰਦਾ ਤਾਂ ਉਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਖਾਣ-ਪੀਣ ਵਾਲੀਆਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਜਾਨਣ ਅਤੇ ਸਮੁੱਚੇ ਕਾਰਜਾਂ ਨੂੰ ਸੁਚਾਰੂ ਤਰੀਕੇ ਨਾਲ ਜਾਰੀ ਰੱਖਣ ਲਈ ਵਧੀਕ ਡਿਪਟੀ ਕਮਿਸ਼ਨਰ (ਵ) ਦੇ ਦਫ਼ਤਰ ਵਿੱਚ ਵਾਰ ਰੂਮ ਅਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਨੂੰ 24 ਘੰਟੇ ਚਲਾਉਣ ਦਾ ਕੰਮ ਵੱਖ-ਵੱਖ ਵਿਭਾਗਾਂ ਦੇ 138 ਅਧਿਕਾਰੀ ਕਰਮਚਾਰੀ ਦੇਖ ਰਹੇ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।