ਦਲਿਤਾਂ ਬਾਰੇ ਅਪਮਾਨਜਨਕ ਟਿੱਪਣੀਆਂ; ਕ੍ਰਿਕਟਰ ਯੁਵਰਾਜ ਸਿੰਘ ਜਾਂਚ ‘ਚ ਹੋਇਆ ਸ਼ਾਮਿਲ, ਪੁਲਿਸ ਨੂੰ ਸੌਂਪਿਆ ਫੋਨ

0
4007

ਚੰਡੀਗੜ੍ਹ | ਕ੍ਰਿਕਟਰ ਯੁਵਰਾਜ ਸਿੰਘ ਦਲਿਤਾਂ ਬਾਰੇ ਅਪਮਾਨਜਨਕ ਟਿੱਪਣੀਆਂ ਦੀ ਚੱਲ ਰਹੀ ਜਾਂਚ ਵਿੱਚ ਸਹਿਯੋਗ ਦੇ ਰਿਹਾ ਹੈ, ਜਿਸ ਮੋਬਾਇਲ ਫੋਨ ‘ਤੇ ਗੱਲਬਾਤ ਹੋਈ ਸੀ, ਉਸ ਨੂੰ ਵੀ ਯੁਵਰਾਜ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਯੁਵਰਾਜ ਦੁਆਰਾ ਸੌਂਪੇ ਗਏ ਉਪਕਰਨਾਂ ਦੀ ਜਾਂਚ ਕਰਨ ਤੋਂ ਬਾਅਦ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ।

ਦੱਸ ਦੇਈਏ ਕਿ ਪਟੀਸ਼ਨ ਦਾਇਰ ਕਰਦਿਆਂ ਯੁਵਰਾਜ ਸਿੰਘ ਨੇ ਦੱਸਿਆ ਸੀ ਕਿ 1 ਅਪ੍ਰੈਲ 2020 ਨੂੰ ਉਹ ਆਪਣੇ ਸਾਥੀ ਰੋਹਿਤ ਸ਼ਰਮਾ ਨਾਲ ਸੋਸ਼ਲ ਮੀਡੀਆ ‘ਤੇ ਲਾਈਵ ਚੈਟ ਕਰ ਰਿਹਾ ਸੀ, ਇਸ ਦੌਰਾਨ ਤਾਲਾਬੰਦੀ ਬਾਰੇ ਵਿਚਾਰ-ਵਟਾਂਦਰੇ ਦੌਰਾਨ ਉਸ ਨੇ ਮਜ਼ਾਕ ਵਿੱਚ ਆਪਣੇ ਦੋਸਤਾਂ ਨੂੰ ਕੁਝ ਸ਼ਬਦ ਕਹਿ ਦਿੱਤੇ। ਇਸ ਤੋਂ ਬਾਅਦ ਇਹ ਵੀਡੀਓ ਇਸ ਸੰਦੇਸ਼ ਨਾਲ ਵਾਇਰਲ ਹੋਇਆ ਕਿ ਇਹ ਦੱਬੇ-ਕੁਚਲੇ ਵਰਗ ਦਾ ਅਪਮਾਨ ਹੈ। ਇਹ ਸਭ ਇਕ ਮਜ਼ਾਕ ਦਾ ਹਿੱਸਾ ਸੀ ਅਤੇ ਇਹ ਕਿਸੇ ਦਾ ਅਪਮਾਨ ਕਰਨ ਲਈ ਨਹੀਂ ਸੀ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)