ਪੰਜਾਬ ‘ਚ ਇੰਟਰਨੈਸ਼ਨਲ ਡਰੱਗ ਰੈਕੇਟ ਦਾ ਪਰਦਾਫਾਸ਼, ਡੇਢ ਕਿਲੋ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ

0
366

ਮੋਹਾਲੀ, 4 ਅਕਤੂਬਰ | ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿਚ ਸਨ।

ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ਵਿਚ ਜੁਟੀ ਹੋਈ ਹੈ।

ਮੁਹਾਲੀ ਪੁਲਿਸ ਨੇ ਮੁਲਜ਼ਮ ਨੂੰ ਡੇਰਾਬੱਸੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿਚ ਛੁਪਾ ਕੇ ਸਪਲਾਈ ਕਰਦੇ ਸਨ। ਇਸ ਦੇ ਨਾਲ ਹੀ ਹੁਣ ਪੁਲਿਸ ਇਨ੍ਹਾਂ ਦੀ ਜਾਂਚ ਵਿਚ ਜੁਟੀ ਹੋਈ ਹੈ। ਦੋਸ਼ੀ ਸੁਖਦੀਪ ਸਿੰਘ ਇਸ ਤੋਂ ਪਹਿਲਾਂ 2020 ਵਿਚ ਅਗਵਾ ਦੇ ਇਕ ਕੇਸ ਵਿਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ ‘ਤੇ ਰਿਹਾ ਸੀ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਪੁਲਿਸ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕਰੇਗੀ।