ਇੰਟਰਨੈਸ਼ਨਲ ਕਬੱਡੀ ਖਿਡਾਰੀ ਨੂੰ ਚੱਲਦੇ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਮਾਰਿਆ

0
38382

ਜਲੰਧਰ | ਮਸ਼ਹੂਰ ਕਬੱਡੀ ਖਿਡਾਰੀ ਨੰਗਲ ਅੰਬੀਆਂ ਦਾ ਅੱਜ ਜਲੰਧਰ ਵਿੱਚ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਕਬੱਡੀ ਖਿਡਾਰੀ ਦਾ ਮਰਡਰ ਚੱਲਦੇ ਟੂਰਨਾਮੈਂਟ ਦੌਰਾਨ ਹੋਇਆ ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਸੋਮਵਾਰ ਸ਼ਾਮ ਜਲੰਧਰ ਜਿਲੇ ਦੇ ਪਿੰਡ ਮੱਲੀਆਂ ਖੁਰਦ ਵਿੱਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਇਸ ਦੌਰਾਨ ਉੱਥੇ ਸਵਿਫਟ ਕਾਰ ਵਿੱਚ ਸਵਾਰ ਹੋ ਕੇ 4 ਮੁੰਡੇ ਪਹੁੰਚੇ। ਇੱਕ ਕਾਰ ਵਿੱਚ ਬੈਠਾ ਰਿਹਾ ਅਤੇ ਬਾਕੀ 3 ਨੇ ਨੰਗਲ ਅੰਬੀਆਂ ਉੱਪਰ ਖੇਡ ਮੈਦਾਨ ਵਿੱਚ ਜਾ ਕੇ ਇੱਕ ਦਰਜਨ ਤੋਂ ਵੱਧ ਫਾਇਰ ਕੀਤੇ। ਖਿਡਾਰੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹਮਲਾਵਰ ਕਾਰ ਵਿੱਚ ਭੱਜ ਗਏ।

ਐਸਐਚਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਨੰਗਲ ਅੰਬੀਆਂ ਦਾ ਮੈਚ ਹਾਲੇ ਹੋਣਾ ਸੀ, ਉਹ ਟੀਮ ਦੇ ਨਾਲ ਗਰਾਊਂਡ ਵਿੱਚ ਮੌਜੂਦ ਸੀ ਜਦੋਂ ਉਸ ਉੱਪਰ ਗੋਲੀਆਂ ਚਲਾਈਆਂ ਗਈਆਂ।