ਨਸ਼ੇ ਦੀ ਹਾਲਤ ‘ਚ ਪੁੱਤ ਨੇ ਕੀਤਾ ਮਾਂ ਦਾ ਕਤਲ, ਖੁਦ ਵੀ ਮਾਰੀ ਛੱਤ ਤੋਂ ਛਾਲ, ਫਸਿਆ ਕੰਡਿਆਲੀ ਤਾਰ ‘ਚ

0
1499

ਪਠਾਨਕੋਟ | ਸਰਾਈ ਮੁਹੱਲੇ ‘ਚ ਇਕ ਪੁੱਤ ਨੇ ਨਸ਼ੇ ਦੀ ਹਾਲਤ ਵਿੱਚ ਆਪਣੀ ਮਾਂ ਨੂੰ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਖੁਦ ਨੂੰ ਬਚਾਉਣ ਲਈ ਉਸ ਨੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ। ਛਾਲ ਮਾਰਨ ‘ਤੇ ਉਹ ਦੂਸਰੇ ਪਾਸੇ ਤਾਰਾਂ ‘ਚ ਘਿਰ ਗਿਆ, ਜਿਸ ਤੋਂ ਬਾਅਦ ਉਹ ਗੰਭਾਰ ਜ਼ਖਮੀ ਹੋ ਗਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਜ਼ਖਮੀ ਮੁੰਡੇ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਡਾਕਟਰ ਨੇ ਦੱਸਿਆ ਕਿ ਉਕਤ ਮੁੰਡੇ ਨੇ ਆਪਣੀ ਮਾਂ ਦਾ ਕਤਲ ਕੀਤਾ ਹੈ, ਜਿਸ ਤੋਂ ਬਾਅਦ ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਛੱਤ ਤੋਂ ਛਾਲ ਮਾਰਨ ‘ਤੇ ਉਹ ਕੰਡਿਆਲੀ ਤਾਰ ਵਿੱਚ ਫਸ ਗਿਆ। ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਖਮੀ ਮੁੰਡੇ ਨੇ ਖੁਦ ਨੂੰ ਚਾਕੂ ਮਾਰ ਕੇ ਮਾਰਨ ਦੀ ਵੀ ਕੋਸ਼ਿਸ਼ ਕੀਤੀ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਹੈ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)