ਮੁੰਬਈ | ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਦੇਸ਼ ਤੇ ਸੂਬਿਆਂ ‘ਚ ਸਿਆਸੀ ਲੀਡਰਸ਼ਿਪ ਕਿਹੋ ਜਿਹੀ ਹੋਵੇ, ਬਾਰੇ ਆਪਣੀ ਰਾਇ ਦਿੱਤੀ ਹੈ।
ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ ’ਤੇ ਇਕ ਵੀਡੀਓ ਪੋਸਟ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਮੇਵੇ ਵਾਲੇ ਨਹੀਂ, ਸੇਵਾ ਵਾਲੇ ਲੀਡਰ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੈਨੀਫੈਸਟੋ ਦੇ ਨਾਲ ਹੀ ਸਿਆਸੀ ਪਾਰਟੀਆਂ ਇਕ ਐਗਰੀਮੈਂਟ ਵੀ ਲੋਕਾਂ ਨਾਲ ਕਰਨ ਕਿ ਕਿੰਨੇ ਸਮੇਂ ‘ਚ ਅਸੀਂ ਆਪਣੇ ਵਾਅਦੇ ਪੂਰੇ ਕਰਾਂਗੇ। ਸਮਾਂ ਹੱਦ ਤੈਅ ਹੋਣੀ ਚਾਹੀਦੀ ਹੈ ਕਿ ਕਿੰਨੇ ਸਮੇਂ ਵਿੱਚ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਜਿਵੇਂ ਹੀ ਆਗੂ ਆਪਣੇ ਅਹੁਦੇ ਦੀ ਸਹੁੰ ਚੁੱਕਦੇ ਹਨ, ਨਾਲ ਹੀ ਆਪਣੀ ਜੇਬ ‘ਚ ਅਸਤੀਫਾ ਵੀ ਰੱਖਣ ਤੇ ਵਾਅਦੇ ਪੂਰੇ ਨਾ ਹੋਣ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਦਲਾਅ ਲਿਆਉਣ ਵਾਲੇ ਆਗੂਆਂ ਦੀ ਲੋੜ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ