ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ : ਵਿਆਹੁਤਾ ਨੇ ਆਸ਼ਿਕ ਨਾਲ ਮਿਲ ਕੇ ਬੱਚੇ ਮਾਰ ਕੇ ਨਹਿਰ ‘ਚ ਸੁੱਟੇ

0
1000

ਉੱਤਰ ਪ੍ਰਦੇਸ਼| ਮਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਰੱਬ ਹਰ ਥਾਂ ਨਹੀਂ ਹੋ ਸਕਦਾ, ਇਸ ਲਈ ਉਸ ਨੇ ਮਾਂ ਬਣਾਈ। ਪਰ ਇਸ ਕਲਯੁੱਗ ਵਿੱਚ ਮਮਤਾ ਨੂੰ ਬਦਨਾਮ ਕਰਨ ਵਾਲੀਆਂ ਮਾਵਾਂ ਦੀ ਵੀ ਕਮੀ ਨਹੀਂ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਉੱਤਰ ਪ੍ਰਦੇਸ਼ ਦੇ ਮੇਰਠ ਤੋਂ. ਜਿਥੇ ਕਲਯੁੱਗੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਉੱਤਰ ਪ੍ਰਦੇਸ਼ ਪੁਲਿਸ ਮੁਤਾਬਕ ਇਹ ਘਟਨਾ 22 ਮਾਰਚ ਦੀ ਹੈ। ਦੋਵਾਂ ਨੇ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਇੱਕ ਨਹਿਰ ਵਿੱਚ ਸੁੱਟ ਦਿੱਤਾ। ਜ਼ਿਕਰਯੋਗ ਹੈ ਕਿ ਔਰਤ ਦਾ ਪ੍ਰੇਮੀ ਵੀ ਸਥਾਨਕ ਕੌਂਸਲਰ ਹੈ।

ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ‘ਚ ਔਰਤ ਦੇ ਕੁਝ ਗੁਆਂਢੀ ਵੀ ਸ਼ਾਮਲ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਣੀਆਂ ਬਾਕੀ ਹਨ।’

ਪੁਲਿਸ ਸੁਪਰਡੈਂਟ (ਸਿਟੀ) ਪੀਯੂਸ਼ ਸਿੰਘ ਨੇ ਦੱਸਿਆ ਕਿ 22 ਮਾਰਚ ਨੂੰ ਦੋ ਸਕੇ ਭੈਣ-ਭਰਾ 10 ਸਾਲ ਦੇ ਲੜਕੇ ਅਤੇ 6 ਸਾਲ ਦੀ ਬੱਚੀ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਲਾਸ਼ਾਂ ਨੂੰ ਉਨ੍ਹਾਂ ਦੀ ਮਾਂ ਅਤੇ ਉਸ ਦੇ ਆਸ਼ਿਕ ਸਾਉਦ ਜੋ ਕਿ ਸਥਾਨਕ ਕੌਂਸਲਰ ਹੈ, ਨੇ ਆਪਣੇ ਗੁਆਂਢੀਆਂ ਦੀ ਮਦਦ ਨਾਲ ਨਹਿਰ ‘ਚ ਸੁੱਟ ਦਿੱਤਾ ਸੀ। ਜਦੋਂ ਬੱਚੇ ਲਾਪਤਾ ਹੋ ਗਏ, ਤਾਂ ਕੇਸ ਦਰਜ ਕੀਤਾ ਗਿਆ ਅਤੇ ਜਾਂਚ ਦੌਰਾਨ ਸਾਜ਼ਿਸ਼ ਦਾ ਖੁਲਾਸਾ ਹੋਇਆ।

ਕਤਲ ਵਿੱਚ ਤਿੰਨ ਔਰਤਾਂ ਅਤੇ ਤਿੰਨ ਮਰਦ ਸ਼ਾਮਲ ਹਨ। ਕੁੜੀ ਨੂੰ ਉਸ ਦੇ ਆਪਣੇ ਘਰ ਵਿੱਚ ਅਤੇ ਮੁੰਡੇ ਨੂੰ ਗੁਆਂਢੀ ਦੇ ਘਰ ਵਿੱਚ ਮਾਰਿਆ ਗਿਆ ਸੀ। ਬੱਚਿਆਂ ਦੀਆਂ ਲਾਸ਼ਾਂ ਅਜੇ ਤੱਕ ਬਰਾਮਦ ਨਹੀਂ ਹੋਈਆਂ। ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।