ਨਵੀਂ ਦਿੱਲੀ . ਰਾਜਧਾਨੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਭਾਜਪਾ ’ਤੇ ਕੋਰੋਨਾ ਵਾਇਰਸ ਮਹਾਮਾਰੀ ਬਾਰੇ ‘ਘਟੀਆ ਰਾਜਨੀਤੀ’ ਕਰਨ ਦਾ ਦੋਸ਼ ਲਾਇਆ ਹੈ। ਦਿੱਲੀ ਦੇ ਡਿਪਟੀ ਸੀਐਮ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਵਿਚ ਯੋਗੀ ਆਦਿੱਤਿਆਨਾਥ ਦੀ ਸਰਕਾਰ ਦੋਸ਼ ਲਗਾ ਰਹੀ ਹੈ ਕਿ ਲੋਕ ਦਿੱਲੀ ਛੱਡ ਰਹੇ ਹਨ ਕਿਉਂਕਿ ਉਨ੍ਹਾਂ ਨੇ ਬਿਜਲੀ ਅਤੇ ਪਾਣੀ ਦੇ ਕੁਨੈਕਸ਼ਨ ਕੱਟ ਦਿੱਤੇ ਹਨ।
ਸਿਸੋਦੀਆ ਦੀ ਇਹ ਤਿੱਖੀ ਪ੍ਰਕਿਰਿਆ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਆਈ ਹੈ, ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ ਵਿਚ ਆਪਣੇ ਗ੍ਰਹਿ ਰਾਜਾਂ ਦੀਆਂ ਬੱਸਾਂ ਵਿਚ ਸਵਾਰ ਹੋਣ ਲਈ ਆਨੰਦ ਵਿਹਾਰ ਪਹੁੰਚੇ ਹਨ।
ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਕਿ, ‘ਮੈਨੂੰ ਬਹੁਤ ਦੁੱਖ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਵਿਚ ਭਾਜਪਾ ਨੇਤਾ ਘਟੀਆ ਸਿਆਸਤ ‘ਤੇ ਉਤਰ ਆਏ ਹਨ। ਯੋਗੀ ਜੀ ਦੀ ਸਰਕਾਰ ਨੇ ਇਲਜ਼ਾਮ ਲਗਾਇਆ ਹੈ ਕਿ ਅਰਵਿੰਦ ਕੇਜਰੀਵਾਲ ਜੀ ਨੇ ਬਿਜਲੀ-ਪਾਣੀ ਦੇ ਕਨੈਕਸ਼ਨ ਕੱਟ ਦਿੱਤੇ ਹਨ, ਇਸ ਲਈ ਲੋਕ ਦਿੱਤੀ ਤੋਂ ਪਰਤ ਰਹੇ ਹਨ। ਇਹ ਗੰਭੀਰਤਾ ਨਾਲ ਇਕੱਠੇ ਹੋ ਕੇ ਦੇਸ਼ ਨੂੰ ਬਚਾਉਣ ਦਾ ਸਮਾਂ ਹੈ, ਘਟੀਆ ਸਿਆਸਤ ਦਾ ਨਹੀਂ’।
ਮਨੀਸ਼ ਸਿਸੋਦੀਆ ਨੇ ਕਿਹਾ ਕਿ, ‘ਅੱਜ ਦਿੱਲੀ ਦੀ ਸੀਮਾ ‘ਤੇ ਜੋ ਲੋਕ ਹਨ, ਉਹ ਸਿਰਫ ਦਿੱਲੀ ਤੋਂ ਨਹੀਂ ਬਲਕਿ ਹਰਿਆਣਾ, ਪੰਜਾਬ, ਰਾਜਸਥਾਨ ਤੋਂ ਆਏ ਹਨ। ਜੋ ਵੀ ਇਸ ਸਮੇਂ ਦਿੱਲੀ ਵਿਚ ਹੈ, ਉਸ ਨੂੰ ਛੱਤ ਅਤੇ ਖਾਣਾ ਦੇਣ ਦੀ ਜ਼ਿੰਮੇਵਾਰੀ ਸਾਡੀ ਹੈ, ਤਾਂ ਜੋ ਵਾਇਰਸ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਲੌਕਡਾਊਨ ਸਫਲ ਹੋ ਸਕੇ’।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ