ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਸਮੇਤ ਕਈ ਬਿਲਡਰਾਂ ਤੇ ਕਾਲੋਨਾਈਜ਼ਰਾਂ ‘ਤੇ IT ਦੀ Raid, ਦਸਤਾਵੇਜ਼ ਜ਼ਬਤ, ਜਾਣੋ ਕੀ ਹੈ ਪੂਰਾ ਮਾਮਲਾ

0
1310

ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਘਰ ਅਤੇ ਦਫਤਰਾਂ ‘ਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। ਇਨ੍ਹਾਂ ਵੱਲੋਂ ਇਯਾਲੀ ਦੇ ਟਿਕਾਣਿਆਂ ਦਾ ਸਰਵੇ ਕੀਤਾ ਜਾ ਰਿਹਾ ਹੈ।

ਜਗਰਾਓਂ/ਲੁਧਿਆਣਾ | ਮੁੱਲਾਂਪੁਰ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਦਫ਼ਤਰ, ਪਿੰਡ ਇਯਾਲੀ ‘ਚ ਆਲੀਸ਼ਾਨ ਰਿਹਾਇਸ਼ ਤੇ ਲੁਧਿਆਣਾ ਦੇ ਗੋਲਫ ਲਿੰਕ ਕਾਲੋਨੀ ‘ਚ ਸਥਿਤ ਦਫ਼ਤਰ ਵਿੱਚ ਇਨਕਮ ਟੈਕਸ ਵੱਲੋਂ ਛਾਪੇ ਮਾਰੇ ਗਏ।

ਮੰਗਲਵਾਰ ਸਵੇਰੇ ਸਵਾ 6 ਵਜੇ ਦੇ ਕਰੀਬ ਇਨਕਮ ਟੈਕਸ ਦੀ ਟੀਮ ਨੇ ਵਿਧਾਇਕ ਇਯਾਲੀ ਦੇ ਘਰ ਛਾਪਾ ਮਾਰਿਆ। ਇਹ ਛਾਪੇਮਾਰੀ ਕਿਸ ਸਬੰਧੀ ਕੀਤੀ ਗਈ, ਇਹ ਅਜੇ ਭੇਤ ਹੀ ਬਣਿਆ ਹੋਇਆ ਹੈ, ਫਿਲਹਾਲ ਜਾਂਚ ਜਾਰੀ ਹੈ।

ਵਿਧਾਇਕ ਇਯਾਲੀ ਤੋਂ ਇਲਾਵਾ ਕੁਝ ਬਿਲਡਰਾਂ ਤੇ ਕਾਲੋਨਾਈਜ਼ਰਾਂ ਦੇ ਕਈ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਆਮਦਨ ਕਰ ਅਧਿਕਾਰੀ ਜਾਇਦਾਦ ਦੀ ਖਰੀਦ-ਵੇਚ ਤੋਂ ਇਲਾਵਾ ਹੋਰ ਕਾਰੋਬਾਰੀ ਦਸਤਾਵੇਜ਼ਾਂ ਦੀ ਵੀ ਜਾਂਚ ਕਰ ਰਹੇ ਹਨ। ਕਈ ਜ਼ਰੂਰੀ ਦਸਤਾਵੇਜ਼ ਵੀ ਕਬਜ਼ੇ ਵਿੱਚ ਲਏ ਗਏ ਹਨ।

ਇਸ ਤੋਂ ਇਲਾਵਾ ਕਾਰੋਬਾਰੀਆਂ ਦੇ ਪਰਿਵਾਰਕ ਮੈਂਬਰਾਂ ਤੇ ਮੁਲਾਜ਼ਮਾਂ ਤੋਂ ਵੀ ਕਈ ਤਰ੍ਹਾਂ ਦੇ ਲੈਣ-ਦੇਣ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨਕਮ ਟੈਕਸ ਅਧਿਕਾਰੀ ਅਜੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦੇ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਇਨਕਮ ਟੈਕਸ ਦੇ ਕਈ ਅਧਿਕਾਰੀਆਂ ਦੀ ਅਗਵਾਈ ਵਿੱਚ ਟੀਮ ਅਤੇ ਕੇਂਦਰੀ ਪੁਲਿਸ ਫੋਰਸ ਬਲ ਵੱਲੋਂ ਇਕਸਾਰ ਤਿੰਨੋਂ ਥਾਵਾਂ ‘ਤੇ ਛਾਪੇ ਮਾਰੇ ਗਏ। ਇਸ ਦੌਰਾਨ ਈਡੀ ਨੇ ਉਨ੍ਹਾਂ ਦੇ ਘਰ ਅਤੇ ਦਫ਼ਤਰਾਂ ਵਿੱਚ ਦਸਤਕ ਦਿੰਦਿਆਂ ਕਿਸੇ ਨੂੰ ਵੀ ਅੰਦਰੋਂ ਬਾਹਰ ਅਤੇ ਬਾਹਰੋਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਤਿੰਨੋਂ ਥਾਵਾਂ ‘ਤੇ ਬਾਹਰ ਹੀ ਪੁਲਿਸ ਫੋਰਸ ਤਾਇਨਾਤ ਹੈ, ਕਿਸੇ ਨੂੰ ਵੀ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ।

ਕਰਤਾਰਪੁਰ ਲਾਂਘਾ ਖੋਲ੍ਹਣ ਲਈ PM ਦਾ ਧੰਨਵਾਦ, ਪੂਰੀ ਪੰਜਾਬ ਸਰਕਾਰ ਜਾਏਗੀ ਦਰਸ਼ਨ ਕਰਨ : CM ਚੰਨੀ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ