ਪੰਜਾਬ ‘ਚ ਇਕ ਹਫਤਾ ਲਗਾਤਾਰ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

0
111

ਨਿਊਜ਼ ਡੈਸਕ| ਪੰਜਾਬ, ਹਰਿਆਣਾ, ਦਿੱਲੀ-ਐੱਨਸੀਆਰ ਸਣੇ ਮੁਲਕ ਦੇ ਜ਼ਿਆਦਾਤਰ ਸੂਬਿਆਂ ਵਿਚ ਬਾਰfਸ਼ ਨੇ ਗਰਮੀ ਤੋਂ ਵੱਡੀ ਰਾਹਤ ਦਵਾਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਸਣੇ ਵੱਡੀ ਗਿਣਤੀ ਸੂਬਿਆਂ ਵਿੱਚ 1 ਜੁਲਾਈ ਤੱਕ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਵਿਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪਏ ਮੀਂਹ ਕਾਰਨ ਪਾਰਾ ਆਮ ਨਾਲੋਂ ਥੱਲੇ ਡਿੱਗ ਗਿਆ ਹੈ। ਕੱਲ੍ਹ ਸ਼ਾਮ ਸਮੇਂ ਅੰਮ੍ਰਿਤਸਰ, ਗੁਰਦਾਸਪੁਰ ਤੇ ਹੋਰਨਾਂ ਸ਼ਹਿਰਾਂ ਵਿੱਚ ਮੀਂਹ ਪਿਆ। ਮੌਸਮ ਵਿਗਿਆਨੀਆਂ ਨੇ 26 ਜੂਨ ਨੂੰ ਤੇਜ਼ ਮੀਂਹ ਤੇ ਹਵਾਵਾਂ ਚੱਲਣ ਅਤੇ 27, 28, 29 ਜੂਨ ਨੂੰ ਮੱਧਮ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਵਿਭਾਗ ਮੁਤਾਬਕ ਅੱਜ ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਕਪੂਰਥਲਾ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ  ਵਿਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਤਲਵੰਡੀ ਸਾਬੋ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਪਾਇਲ, ਲੁਧਿਆਣਾ ਪੂਰਬੀ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸੰਕਰ, ਨੰਗਲ, ਹੁਸ਼ਿਆਰਪੁਰ, ਭੁਲੱਥ, ਦਸੂਆ, ਮੁਕੇਰੀਆਂ ਵਿਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ