ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ‘ਚ ਅਗਲੇ 2 ਦਿਨ ਹੋਵੇਗੀ ਬਾਰਿਸ਼

0
949

ਚੰਡੀਗੜ੍ਹ . ਪੰਜਾਬ ਤੇ ਹਰਿਆਣਾ ਸਣੇ ਅਗਲੇ ਦਿਨਾਂ ਵਿੱਚ ਬਾਰਸ਼ ਹੋਏਗੀ। ਇਹ ਤਾਜ਼ਾ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪਿਛਲੇ ਦਿਨਾਂ ਦੀ ਬਾਰਸ਼ ਕਾਰਨ ਖਿੱਤੇ ਦਾ ਤਾਪਮਾਨ ਕੁਝ ਹੇਠਾਂ ਆਇਆ ਹੈ। ਮੌਸਮ ਵਿਭਾਗ ਅਨੁਸਾਰ ਦੋਵੇਂ ਰਾਜਾਂ ਵਿੱਚ ਐਤਵਾਰ ਨੂੰ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਦੋਵੇਂ ਰਾਜਾਂ ਵਿੱਚ ਕੁਝ ਥਾਵਾਂ ’ਤੇ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਪਹਾੜਾਂ ਵਿੱਚ ਹੋ ਰਹੀ ਬਾਰਸ਼ ਕਰਕੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧੇਗਾ ਜਿਸ ਨਾਲ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਸਕਦਾ ਹੈ।