ਨਵੀਂ ਦਿੱਲੀ| ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਰਾਜਘਾਟ ਵਿਖੇ ਕਾਂਗਰਸ ਦੇ ਪ੍ਰਦਰਸ਼ਨ ਵਿਚ ਸ਼ਾਮਲ ਹੋਏ, ਜਿੱਥੇ ਪਾਰਟੀ ਰਾਹੁਲ ਗਾਂਧੀ ਦੀ ਅਯੋਗਤਾ ਵਿਰੁੱਧ ‘ਸੰਕਲਪ ਸੱਤਿਆਗ੍ਰਹਿ’ ਕਰ ਰਹੀ ਹੈ।
ਵਰਣਨਯੋਗ ਹੈ ਕਿ ਟਾਈਟਲਰ ਦਾ ਨਾਂ ਫਰਵਰੀ ਵਿਚ ਉਸ ਸਮੇਂ ਵੀ ਚਰਚਾ ਵਿਚ ਆਇਆ ਸੀ ਜਦੋਂ ਉਹ ਆਲ ਇੰਡੀਆ ਕਾਂਗਰਸ ਕਮੇਟੀ (AICC) ਦਾ ਮੈਂਬਰ ਚੁਣਿਆ ਗਿਆ ਸੀ।
ਕਾਂਗਰਸ ਰਾਜਘਾਟ ਨੇੜੇ ਸੰਕਲਪ ਸੱਤਿਆਗ੍ਰਹਿ ਕਰ ਰਹੀ ਹੈ। ਪ੍ਰਿਅੰਕਾ ਗਾਂਧੀ ਵਿਰੋਧ ਕਰਨ ਲਈ ਐਤਵਾਰ ਨੂੰ ਰਾਜਘਰ ਪਹੁੰਚੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਪਾਰਟੀ ਦੇ ਕਈ ਹੋਰ ਨੇਤਾ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।