ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਦੇ ਮੁਲਜ਼ਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੀ ਸ਼ਨੀਵਾਰ ਨੂੰ ਜ਼ਿਲਾ ਅਦਾਲਤ ਵਿਚ ਪੇਸ਼ੀ ਸੀ। ਉਸ ਖਿਲਾਫ ਚੰਡੀਗੜ੍ਹ ਦੀ ਮਾਡਲ ਬੁੜੈਲ ਜੇਲ ਵਿਚ ਸੁਰੰਗ ਬਣਾ ਕੇ ਭੱਜਣ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਵਿਚ ਕੇਸ ਚੱਲ ਰਿਹਾ ਹੈ।
ਹਵਾਰਾ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ। ਅਜਿਹੇ ਵਿਚ ਉਸ ਨੂੰ ਕੋਰਟ ਵਿਚ ਵੀਡੀਓ ਕਾਨਫਰੰਸ (ਵੀਸੀ) ਦੇ ਜ਼ਰੀਏ ਪੇਸ਼ ਕੀਤਾ ਜਾਣਾ ਸੀ ਪਰ ਉਸ ਨੂੰ ਵੀਸੀ ਰਾਹੀਂ ਪੇਸ਼ ਨਹੀਂ ਕੀਤਾ ਗਿਆ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 1 ਅਪ੍ਰੈਲ ਨੂੰ ਹੋਵੇਗੀ। ਇਸ ਮਾਮਲੇ ਦੀ ਇਸੇ ਸਾਲ ਹੁਣ ਤਕ 18 ਫਰਵਰੀ, 6 ਮਾਰਚ ਤੇ ਫਿਰ 18 ਮਾਰਚ ਪੇਸ਼ੀ ਦੀ ਤਰੀਕ ਤੈਅ ਕੀਤੀ ਗਈ ਸੀ।