ਜਗਤਾਰ ਹਵਾਰਾ ਦੀ ਅੱਜ ਮੁਹਾਲੀ ਕੋਰਟ ‘ਚ ਪੇਸ਼ੀ, ਅਦਾਲਤ ਵੱਲੋਂ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ

0
1666

ਮੁਹਾਲੀ। ਅੱਜ ਮੁਹਾਲੀ ਕੋਰਟ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕੀਤਾ ਜਾਵੇਗਾ। ਮੁਹਾਲੀ ਅਦਾਲਤ ਨੇ ਜਗਤਾਰ ਸਿੰਘ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਹਨ। ਦੱਸ ਦਈਏ ਕਿ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਅਲਰਟ ‘ਤੇ ਹੈ।

ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਸਜ਼ਾ-ਜਾਫਤਾ

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ-ਜਾਫਤਾ ਜਗਤਾਰ ਸਿੰਘ ਹਵਾਰਾ ਨੂੰ ਅੱਜ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇੱਥੇ ਦੱਸਣਯੋਗ ਹੈ ਕਿ ਇਸ ਵੇਲੇ ਜਗਤਾਰ ਸਿੰਘ ਹਵਾਰਾ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਚੰਡੀਗੜ੍ਹ- ਮੁਹਾਲੀ ਬਾਰਡਰ ‘ਤੇ ਕੌਮੀ ਇਨਸਾਫ ਮੋਰਚਾ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

15 ਜੂਨ 2005 ਨੂੰ ਖਰੜ ਥਾਣੇ ‘ਚ ਕੇਸ ਦਰਜ

ਹਵਾਰਾ ਸਮੇਤ ਪਰਵਿੰਦਰ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ ਅਤੇ ਪਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਖਰੜ ਥਾਣੇ ਵਿੱਚ 15 ਜੂਨ 2005 ਨੂੰ ਦਰਜ ਹੋਏ ਕੇਸ ਅਨੁਸਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਹਥਿਆਰ ਅਤੇ RDX ਬਰਾਮਦ ਹੋਇਆ ਸੀ। ਇਨ੍ਹਾਂ ਵਿਚੋਂ 8.350 ਕਿਲੋ RDX, 1.9 ਕਿਲੋ ਪੇਂਟ ਪੀਲਾ ਅਤੇ ਏਕੇ-47 ਦੇ ਜਿੰਦਾ ਕਾਰਤੂਸ ਬਰਾਮਦ ਹੋਏ ਸਨ।