ਜਲੰਧਰ, 3 ਦਸੰਬਰ| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ, ਜਿਸ ਤਹਿਤ ਤਾਰਾ 2 ਘੰਟੇ ਲਈ ਜੇਲ ਤੋਂ ਬਾਹਰ ਆਇਆ ਹੈ। ਤਾਰਾ ਦੀ ਭਤੀਜੀ ਦਾ ਅੱਜ ਯਾਨੀ 3 ਦਸੰਬਰ ਨੂੰ ਵਿਆਹ ਹੋ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੱਲ੍ਹ ਤਾਰਾ ਨੂੰ ਜ਼ਮਾਨਤ ਦੇ ਦਿੱਤੀ ਸੀ।

ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।

ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।