ਜਲਾਲਾਬਾਦ : ਪਹਿਲਾਂ ਬੁਰੀ ਤਰ੍ਹਾਂ ਕੁੱਟਿਆ, ਫਿਰ ਨੌਜਵਾਨ ‘ਤੇ ਚੜ੍ਹਾ ‘ਤਾ ਟਰੈਕਟਰ, ਤੋੜਿਆ ਦਮ, ਪਿੰਡ ਦੇ 6 ਧਨਾਢਾਂ ਖਿਲਾਫ ਪਰਚਾ

0
4313

ਜਲਾਲਾਬਾਦ। ਪਿੰਡ ਬੁੱਧੋ ਕੇ ਦੇ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ। ਚਮਕੌਰ ਸਿੰਘ ਨਾਮ ਦੇ ਨੌਜਵਾਨ ਨੂੰ ਪਿੰਡ ਦੇ ਹੀ ਧਨਾਢਾਂ ਨੇ ਧੋਖੇ ਨਾਲ ਘਰ ਤੋਂ ਬੁਲਾਇਆ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਮਗਰੋਂ ਚਮਕੌਰ ਸਿੰਘ ‘ਤੇ ਟਰੈਕਟਰ ਚੜ੍ਹਾ ਦਿੱਤਾ ਗਿਆ। ਪੁਲਿਸ ਮੁਤਾਬਕ ਕੁੱਟਮਾਰ ਤੋਂ ਬਾਅਦ ਜਦੋਂ ਨੌਜਵਾਨ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ।

ਉਕਤ ਮਾਮਲੇ ਵਿੱਚ ਜਲਾਲਾਬਾਦ ਦੇ ਪਿੰਡ ਬੁੱਧੋ ਦੇ ਪੰਜਾਬ ਪੁਲਿਸ ਵੱਲੋਂ ਛੇ ਲੋਕਾਂ ਦੇ ਖਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਫਿਲਹਾਲ ਫਰਾਰ ਹਨ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਫੜਨ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ।

ਉਕਤ ਮਾਮਲੇ ਦੇ ਵਿੱਚ ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਪਿੰਡ ਦੇ ਧਨਾਢਾਂ ਵੱਲੋਂ ਉਸ ਨੂੰ ਕਿਸੇ ਕੰਮ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਣ ਦੀ ਗੱਲ ਆਖੀ ਗਈ ਸੀ ਜਿਸ ਤੇ ਚਮਕੌਰ ਸਿੰਘ ਨੇ ਮਨ੍ਹਾ ਕਰ ਤਾ ਤਾਂ ਉਸ ਨੂੰ ਕੁੱਟ-ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਚਮਕੌਰ ਸਿੰਘ ਪਹਿਲਾਂ ਵੀ ਨਾਜਾਇਜ਼ ਮਾਈਨਿੰਗ ਅਤੇ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਹੈ ਅਤੇ ਨਸ਼ੇ ਦਾ ਆਦੀ ਸੀ।