ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਗ੍ਰਿਫਤਾਰ

0
1860

ਜਲਾਲਾਬਾਦ| ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।

ਰਿਸ਼ਵਤ ਲੈਣ ਦੇ ਦੋਸ਼ ਵਿਚ 4 ਜਣਿਆਂ ਖਿਲਾਫ ਜਲਾਲਾਬਾਦ ਦੇ ਇਕ ਵਿਅਕਤੀ ਨੇ ਮਾਮਲਾ ਦਰਜ ਕਰਵਾਇਆ ਹੈ। ਉਸੇ ਮਾਮਲੇ ਵਿਚ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਵੀ ਨਾਮਜ਼ਦ ਹਨ, ਜਿਸ ਤਹਿਤ ਉਨ੍ਹਾਂ ਉਤੇ ਵੀ ਐੱਫਆਈਆਰ ਦਰਜ ਹੋਈ ਹੈ।

ਦੂਜੇ ਪਾਸੇ ਵਿਧਾਇਕ ਗੋਲਡੀ ਕੰਬੋਜ ਦਾ ਕਹਿਣ ਹੈ ਕਿ ਇਸ ਮਾਮਲੇ ਵਿਚ ਦੋਸ਼ੀ ਭਾਵੇਂ ਕੋਈ ਵੀ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।