ਜਲੰਧਰ/ਅਲਾਵਲਪੁਰ, 16 ਨਵੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖਾਲਸਾ ਸੀਨੀਅਰ ਸੈਕੰਡਰੀ ਸਕੂਲ ਡਿਜਕੋਟ, ਅਲਾਵਲਪੁਰ ਵਿਚ 11ਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ 15 ਸਾਲਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਦੇ ਘਰ ਅਤੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸਵੇਰ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਕਲਾਸ ਵਿਚ ਜਾ ਰਿਹਾ ਸੀ ਕਿ ਅਚਾਨਕ ਉਹ ਡਿੱਗ ਗਿਆ। ਸਕੂਲ ਪ੍ਰਬੰਧਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।