ਜਲੰਧਰ | ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਸ਼ਨੀਵਾਰ ਸਵੇਰੇ ਮਾਡਲ ਟਾਊਨ ‘ਚ PUBG ਗੇਮ ਖੇਡਣ ਤੋਂ ਰੋਕੇ ਜਾਣ ‘ਤੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ (17) ਪੁੱਤਰ ਰਾਮ ਚੰਦਰ ਵਜੋਂ ਹੋਈ ਹੈ
ਰਾਮ ਚੰਦਰ ਨੇ ਦੱਸਿਆ ਕਿ ਉਹ ਇਕ ਪ੍ਰਾਈਵੇਟ ਕੰਪਨੀ ਵਿਚ ਸੀਨੀਅਰ ਲਾਈਨ ਮੈਨ ਅਫਸਰ ਹੈ। ਸਵੇਰੇ ਬੇਟਾ ਮੋਬਾਈਲ ‘ਤੇ ਗੇਮ ਖੇਡ ਰਿਹਾ ਸੀ। ਜਦੋਂ ਉਸ ਦੀ ਪਤਨੀ ਨੇ ਆਪਣੇ ਬੇਟੇ ਨੂੰ ਗੇਮ ਖੇਡਣ ਲਈ ਝਿੜਕਿਆ ਤਾਂ ਉਸ ਨੇ ਕਮਰੇ ਵਿਚ ਜਾ ਕੇ ਪੱਖੇ ਨਾਲ ਫਾਹਾ ਲੈ ਲਿਆ। ਉਹ ਉਸ ਨੂੰ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਮਾਤਾ-ਪਿਤਾ ਦਾ ਬੁਰਾ ਹਾਲ ਹੈ ਅਤੇ ਰੋ ਰਹੇ ਹਨ।