ਜਲੰਧਰ : ਕਿਸ਼ਨਪੁਰਾ ਦੇ 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ ‘ਚ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ

0
542

ਜਲੰਧਰ। ਪੰਜਾਬ ’ਚ ਰੋਜ਼ਾਨਾ ਕਿਸੇ ਨਾ ਕਿਸੇ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਅਜਿਹੀ ਹੀ ਘਟਨਾ ਥਾਣਾ ਰਾਮਾ ਮੰਡੀ ਅਧੀਨ ਪੈਂਦੇ ਕਿਸ਼ਨਪੁਰਾ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਇਕ 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕ ਦੀ ਪਛਾਣ ਰਵੀ (20) ਪੁੱਤਰ ਸੁਖਦੇਵ ਵਾਸੀ ਕਿਸ਼ਨਪੁਰਾ ਵਜੋਂ ਹੋਈ। ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਵੇਰੇ ਮ੍ਰਿਤਕ ਦੀ ਵੱਡੀ ਭੈਣ ਮਮਤਾ ਉਸ ਨੂੰ ਚਾਹ ਦੇਣ ਲਈ ਛੱਤ ’ਤੇ ਉਸ ਦੇ ਕਮਰੇ ਵਿਚ ਗਈ। ਉਸ ਨੇ ਵੇਖਿਆ ਕਿ ਰਵੀ ਪੱਖੇ ਨਾਲ ਲਟਕ ਰਿਹਾ ਸੀ। ਭਰਾ ਨੂੰ ਪੱਖੇ ਨਾਲ ਲਟਕਦਾ ਵੇਖ ਕੇ ਮ੍ਰਿਤਕ ਦੀ ਭੈਣ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠਾ ਹੋ ਗਏ। 

ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ। ਉਸ ਨੇ ਦੱਸਿਆ ਕਿ ਮ੍ਰਿਤਕ ਰਵੀ ਮਾਨਸਿਕ ਅਤੇ ਆਰਥਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਹੈ।