ਜਲੰਧਰ | ਨੈਸ਼ਨਲ ਹਾਈਵੇ ‘ਤੇ ਖੜ੍ਹੇ ਟਰੱਕਾਂ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ ਪਰ ਨਾ ਤਾਂ ਪੁਲਿਸ ਤੇ ਨਾ ਹੀ ਨੈਸ਼ਨਲ ਹਾਈਵੇ ਅਥਾਰਟੀ ਦਾ ਇਸ ਵੱਲ ਕੋਈ ਧਿਆਨ ਹੈ।
ਜਲੰਧਰ-ਆਦਮਪੁਰ ਮੇਨ ਹਾਈਵੇ ‘ਤੇ ਕਾਲਾ ਬੱਕਰਾ ਨੇੜੇ ਇੱਕ ਕਾਰ ਹਾਈਵੇ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਸਵਾਰ ਤਿੰਨ ਮੈਂਬਰਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਬਾਕੀ ਤਿੰਨਾਂ ਦਾ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਐਨਆਰਆਈ ਪਰਿਵਾਰ ਹੁਸ਼ਿਆਰਪੁਰ ਤੋਂ ਵਿਆਹ ਵਿੱਚ ਸ਼ਾਮਿਲ ਹੋ ਕੇ ਜਲੰਧਰ ਦੀ ਡਿਫੈਂਸ ਕਾਲੋਨੀ ਵਿੱਚ ਆ ਰਿਹਾ ਸੀ।