ਜਲੰਧਰ : ਪਿੰਡ ਕਾਨਪੁਰ ਨੇੜੇ ਕੂੜੇ ਦੇ ਢੇਰ ‘ਚ ਮਿਲੀ ਲਾਸ਼

0
353

ਜਲੰਧਰ|ਪਿੰਡ ਕਾਨਪੁਰ ਨੇੜੇ ਕੂੜੇ ਦੇ ਢੇਰ ‘ਚ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਇਸ ਦਾ ਪਤਾ ਉਦੋਂ ਲੱਗਾ ਜਦੋਂ ਲੋਕ ਸਵੇਰੇ ਸੈਰ ਕਰ ਰਹੇ ਸਨ। ਉਨ੍ਹਾਂ ਦੇਖਿਆ ਕਿ ਕੂੜੇ ਦੇ ਢੇਰ ‘ਤੇ ਇਕ ਵਿਅਕਤੀ ਦੀ ਲਾਸ਼ ਪਈ ਸੀ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਥਾਣਾ ਮਕਸੂਦਾ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਵਿਅਕਤੀ ਦਾ ਕਤਲ ਕਰ ਕੇ ਲਾਸ਼ ਇੱਥੇ ਸੁੱਟ ਦਿੱਤੀ ਗਈ ਹੈ।