ਜਲੰਧਰ| ਸ਼ਹਿਰ ‘ਚ ਨਸ਼ੇੜੀਆਂ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਜਨਕ ਨਗਰ, ਜੋ ਕਿ ਝੁੱਗੀ-ਝੌਂਪੜੀ ਖੇਤਰ ਵਿੱਚ ਪੈਂਦਾ ਹੈ, ਵਿੱਚ ਕੁੱਤੇ ਨੂੰ ਸੈਰ ਕਰਵਾਉਣ ਨਿਕਲੀ ਇਕ ਲੜਕੀ ਨੂੰ ਕੁਝ ਨਸ਼ੇੜੀ ਕਿਸਮ ਦੇ ਨੌਜਵਾਨਾਂ ਨੇ ਫੜ ਲਿਆ ਅਤੇ ਉਸ ਨੂੰ ਜ਼ਬਰਦਸਤੀ ਨਸ਼ੇ ਦਾ ਟੀਕਾ ਲਗਾ ਦਿੱਤਾ। ਜਦੋਂ ਲੜਕੀ ਉਨ੍ਹਾਂ ਦੇ ਚੁੰਗਲ ਵਿੱਚੋਂ ਨਿਕਲ ਕੇ ਘਰ ਪਹੁੰਚੀ ਤਾਂ ਉਹ ਬਹੁਤ ਡਰੀ ਹੋਈ ਸੀ। ਪਰਿਵਾਰਕ ਮੈਂਬਰਾਂ ਦੇ ਪੁੱਛਣ ‘ਤੇ ਉਸਨੇ ਸਾਰੀ ਗੱਲ ਦੱਸੀ।
ਆਟੋ ਵਿੱਚ ਗਰੁੱਪਾਂ ਆਉਂਦੇ ਨੇ ਨੌਜਵਾਨ
ਮੁਹੱਲੇ ਦੇ ਲੋਕਾਂ ਨੇ ਘੇਰ ਕੇ ਦੋ ਨਸ਼ੇੜੀ ਨੌਜਵਾਨਾਂ ਨੂੰ ਫੜ ਲਿਆ ਤੇ ਛਿੱਤਰ ਪ੍ਰੇਡ ਕਰਨ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ। ਜਨਕ ਨਗਰ ਦੇ ਵਸਨੀਕਾਂ ਨੇ ਦੱਸਿਆ ਕਿ ਇੱਥੋਂ ਦੀ ਹਾਲਤ ਬਹੁਤ ਖਰਾਬ ਹੈ। ਆਟੋ ਵਿੱਚ ਸਵਾਰ ਹੋ ਕੇ ਨੌਜਵਾਨ 10-10 ਜਾਂ 12-12 ਦੇ ਗੈਂਗ ਵਿੱਚ ਆਉਂਦੇ ਹਨ ਅਤੇ ਖੁੱਲ੍ਹੇਆਮ ਚਿੱਟੇ ਦਾ ਨਸ਼ਾ ਕਰਦੇ ਹਨ। ਉਹ ਕਈ ਵਾਰ ਪੁਲਿਸ ਨੂੰ ਵੀ ਦੱਸ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ।
ਪੀੜਤ ਲੜਕੀ ਨੇ ਦੱਸਿਆ ਕਿ ਇੱਕ ਨਸ਼ੇੜੀਆਂ ਵਿਚੋਂ ਇਕ ਨੌਜਵਾਨ ਨੇ ਉਸ ਦੀ ਬਾਂਹ ਮਰੋੜੀ ਅਤੇ ਦੂਜੇ ਨੇ ਉਸ ਦੀ ਬਾਂਹ ਨੂੰ ਟੀਕਾ ਲਗਾਇਆ। ਦੋਵਾਂ ਦੇ ਮੂੰਹ ਬੰਨ੍ਹੇ ਹੋਏ ਸਨ। ਲੜਕੀ ਬੜੀ ਮੁਸ਼ਕਲ ਨਾਲ ਉਨ੍ਹਾਂ ਦੇ ਚੁੰਗਲ ‘ਚੋਂ ਨਿਕਲੀ।
ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਲੜਕੀ ਨੂੰ ਨਸ਼ੇ ਦਾ ਟੀਕਾ ਲਗਾਇਆ, ਉਸ ਤੋਂ ਅਜਿਹਾ ਲੱਗਦਾ ਸੀ ਕਿ ਉਹ ਉਸ ਨੂੰ ਅਗਵਾ ਕਰਕੇ ਲਿਜਾਉਣਾ ਚਾਹੁੰਦੇ ਸਨ। ਰਿਸ਼ਤੇਦਾਰਾਂ ਨੇ ਲੜਕੀ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਹਸਪਤਾਲ ‘ਚ ਬੱਚੀ ਦੇ ਖੂਨ ਦੇ ਨਮੂਨੇ ਲਏ ਗਏ ਹਨ।
ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਨਸ਼ਿਆਂ ਕਾਰਨ ਉਨ੍ਹਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਜੇਕਰ ਕੋਈ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਮਾਰਨ ਲਈ ਭੱਜਦੇ ਹਨ। ਉਹ ਘਰਾਂ ਦੇ ਸ਼ੀਸ਼ੇ ਵੀ ਤੋੜ ਦਿੰਦੇ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ