<p><strong>ਜਲੰਧਰ&comma; 31 ਦਸੰਬਰ&vert; <&sol;strong>ਜਲੰਧਰ ਵਿਚ ਹਾਰਟ ਅਟੈਕ ਵਾਲੇ ਪਰੌਂਠੇ ਵਾਲੇ ਦੇ ਨਾਂ ਨਾਲ ਮਸ਼ਹੂਰ ਵੀਰ ਦਵਿੰਦਰ ਉੇਤੇ ਪੁਲਿ੍ਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੁਲਿਸ ਨੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਉਤੇ ਕੀਤਾ ਹੈ।<&sol;p>&NewLine;<p>ਪੰਜਾਬ ਦੇ ਮਾਡਲ ਟਾਊਨ ਜਲੰਧਰ &&num;8216&semi;ਚ ਹਾਰਟ ਅਟੈਕ ਦੇ ਪਰੌਂਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੌਂਠੇ ਖੁਆਉਣੇ ਮਹਿੰਗੇ ਪੈ ਗਏ। ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ &&num;8216&semi;ਤੇ ਜਲੰਧਰ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਬਾਅਦ ਵਿਚ ਜ਼ਮਾਨਤ &&num;8216&semi;ਤੇ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਵੀਰ ਦਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਥਾਣਾ 6 ਦੀ ਪੁਲਿਸ ਨੇ ਉਸ ਦੀ ਕੁੱਟਮਾਰ ਕੀਤੀ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਥਾਣਾ ਸਦਰ-6 ਦੀ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਆਈਪੀਸੀ ਦੀ ਧਾਰਾ 188 ਲਗਾਈ ਗਈ ਹੈ। ਕੇਸ ਵਿੱਚ ਕਿਹਾ ਗਿਆ ਹੈ ਕਿ ਵੀਰ ਦਵਿੰਦਰ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਰਾਤ ਨੂੰ ਦੇਰ ਰਾਤ ਆਪਣਾ ਸਟਾਲ ਲਗਾ ਕੇ ਪਰੌਂਠੇ ਖਿਲਾਏ ਸਨ।<&sol;p>&NewLine;<p><strong>SHO ਨੇ ਕਿਹਾ- ਲੋਕਾਂ ਦੀ ਸ਼ਿਕਾਇਤ &&num;8216&semi;ਤੇ ਕੀਤੀ ਕਾਰਵਾਈ<&sol;strong><&sol;p>&NewLine;<p>ਇਸ ਸਬੰਧੀ ਥਾਣਾ ਸਦਰ-6 ਦੇ ਐਸਐਚਓ ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਕਤ ਥਾਂ ’ਤੇ ਰਾਤ ਦੇ 2 ਵਜੇ ਤੱਕ ਪਰੌੰਠੇ ਵੇਚੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਇਲਾਕਾ ਕਾਫੀ ਗੰਦਾ ਰਹਿੰਦਾ ਹੈ। ਇਸ ਬਾਰੇ ਵੀਰ ਦਵਿੰਦਰ ਨੂੰ ਪਹਿਲਾਂ ਵੀ ਉੱਚ ਅਧਿਕਾਰੀਆਂ ਨੇ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਜਿਸ ਕਾਰਨ ਮਾਮਲਾ ਦਰਜ ਕੀਤਾ ਗਿਆ। ਜਿੱਥੋਂ ਤੱਕ ਕੁੱਟਮਾਰ ਦਾ ਸਵਾਲ ਹੈ&comma; ਇਹ ਦੋਸ਼ ਝੂਠੇ ਹਨ।<&sol;p>&NewLine;<p><strong>ਕਾਮੇਡੀਅਨ ਕਪਿਲ ਸ਼ਰਮਾ ਵੀ ਪਹੁੰਚੇ ਸਨ ਪਰੌਂਠੇ ਖਾਣ<&sol;strong><&sol;p>&NewLine;<p>ਤੁਹਾਨੂੰ ਦੱਸ ਦੇਈਏ ਕਿ ਕਾਮੇਡੀਅਨ ਕਪਿਲ ਸ਼ਰਮਾ ਬੀਤੇ ਦਿਨੀਂ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ ਦੇ ਜਲੰਧਰ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਵਾਲੇ ਦੇਸੀ ਘਿਓ ਦੇ ਪਰੌਂਠਿਆਂ ਦਾ ਆਨੰਦ ਲਿਆ ਸੀ। ਇਸ ਦੌਰਾਨ ਉਨ੍ਹਾਂ ਨੇ ਵੀਰ ਦਰਿੰਦਰ ਅਤੇ ਹੋਰਨਾਂ ਨਾਲ ਤਸਵੀਰਾਂ ਵੀ ਖਿਚਵਾਈਆਂ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;