ਜਲੰਧਰ : ਫੁੱਟਬਾਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, 20 ਲੱਖ ਦਾ ਸਾਮਾਨ ਸੜਿਆ

0
329

ਜਲੰਧਰ | ਇਥੋਂ ਦੇ ਦਾਨਿਸ਼ਮੰਦਾ ਟਾਊਨਸ਼ਿਪ ਦੇ ਰਵਿਦਾਸ ਨਗਰ ‘ਚ ਫੁੱਟਬਾਲ ਅਤੇ ਸ਼ੂਜ਼ ਫੈਕਟਰੀ ‘ਚ ਅੱਗ ਲੱਗ ਗਈ। ਸ਼ਾਰਟ-ਸਰਕਟ ਕਾਰਨ ਲੱਗੀ ਇਸ ਭਿਆਨਕ ਅੱਗ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਕਰੀਬ 15 ਤੋਂ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਫੈਕਟਰੀ ਵਿਚ ਅੱਗ ਲੱਗਣ ਦੀ ਸੂਚਨਾ ਮਾਲਕ ਪਵਨ ਕੁਮਾਰ ਨੂੰ ਉਸਦੇ ਗੁਆਂਢੀਆਂ ਨੇ ਦਿੱਤੀ।

ਅੰਗੂਰਾਲ ਟਰੇਡਿੰਗ ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਜਦੋਂ ਉਹ ਆਏ ਤਾਂ ਧੂੰਆਂ ਨਿਕਲ ਰਿਹਾ ਸੀ ਅਤੇ ਅੰਦਰ ਅੱਗ ਲੱਗੀ ਹੋਈ ਸੀ। ਸਾਰਾ ਸਾਮਾਨ ਅੱਗ ਦੀ ਲਪੇਟ ‘ਚ ਆ ਕੇ ਸੁਆਹ ਹੋ ਚੁੱਕਿਆ ਸੀ। ਪਵਨ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਇਕ ਗੱਡੀ ਮੌਕੇ ‘ਤੇ ਪਹੁੰਚੀ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ, ਇਸ ਕਰਕੇ ਤੁਰੰਤ ਦੂਜੀ ਗੱਡੀ ਨੂੰ ਬੁਲਾਇਆ ਗਿਆ। ਫਿਰ ਅੱਗ ਕੰਟਰੋਲ ਵਿਚ ਆਈ।

ਪਵਨ ਨੇ ਦੱਸਿਆ ਕਿ ਉਸ ਦੀ ਫੈਕਟਰੀ ਵਿਚ ਜੁੱਤੀਆਂ ਦਾ ਸਾਮਾਨ ਅਤੇ ਫੁੱਟਬਾਲ ਬਣਦੇ ਹਨ। ਅੱਗ ਨਾਲ ਤਿਆਰ ਮਾਲ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਰਕੇ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ