ਜਲੰਧਰ : ਬਾਈਕ ਸਵਾਰ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਭਿਆਨਕ ਟੱਕਰ; ਮੌਕੇ ‘ਤੇ ਮੌਤ

0
233

ਜਲੰਧਰ, 16 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਹਾਈਵੇ ‘ਤੇ ਰਾਮਾ ਮੰਡੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਕੈਂਟ ਅਤੇ ਬਾਰਾਂਦਰੀ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ।

ਜਾਣਕਾਰੀ ਅਨੁਸਾਰ ਨੀਲੇ ਰੰਗ ਦੀ ਟੀ-ਸ਼ਰਟ ਪਹਿਨੇ ਪਲਸਰ ਬਾਈਕ ਸਵਾਰ ਨੌਜਵਾਨ ਰਾਮਾਮੰਡੀ ਤੋਂ ਜਲੰਧਰ ਸ਼ਹਿਰ ਵੱਲ ਜਾ ਰਿਹਾ ਸੀ। ਜਦੋਂ ਉਹ ਆਰਮੀ ਹੈੱਡਕੁਆਰਟਰ ਦੇ ਨੇੜੇ ਪਹੁੰਚਿਆ ਤਾਂ ਉਸਦੀ ਬਾਈਕ ਹਾਦਸੇ ਦਾ ਸ਼ਿਕਾਰ ਹੋ ਗਈ। ਮ੍ਰਿਤਕ ਦੀ ਪਛਾਣ 30-32 ਸਾਲ ਦੇ ਪ੍ਰਸ਼ਾਂਤ ਵਜੋਂ ਹੋਈ ਹੈ। ਮ੍ਰਿਤਕ ਪ੍ਰਵਾਸੀ ਦੱਸਿਆ ਜਾ ਰਿਹਾ ਹੈ।

ਥਾਣਾ ਕੈਂਟ ਦੇ SHO ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਜੋ ਜਲਦੀ ਹੀ ਥਾਣੇ ਪਹੁੰਚ ਰਹੇ ਹਨ। ਪੁਲਿਸ ਨੇ ਮ੍ਰਿਤਕ ਦਾ ਬਾਈਕ ਵੀ ਕਬਜ਼ੇ ‘ਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।