ਜਲੰਧਰ : ਜ਼ਮੀਨੀ ਝਗੜੇ ਕਾਰਨ ਦਿਨ ਚੜ੍ਹਦਿਆਂ ਹੀ ਨੌਜਵਾਨ ਨੂੰ ਖੇਤਾਂ ‘ਚ ਗੋਲੀਆਂ ਨਾਲ ਭੁੰਨ੍ਹਿਆ

0
979

ਜਲੰਧਰ | ਮਹਿਤਪੁਰ ਇਲਾਕੇ ‘ਚ ਅੱਜ ਸਵੇਰੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹੱਤਿਆਰਾ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਮਹਿਤਪੁਰ ਵਾਸੀ ਲਾਡੀ ਘੁੰਮਣ ਵਜੋਂ ਹੋਈ। ਪਤਾ ਲੱਗਾ ਹੈ ਕਿ ਲਾਡੀ ਦਾ ਹਮਲਾਵਰ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਸੀ।

ਜਾਣਕਾਰੀ ਮੁਤਾਬਕ ਮ੍ਰਿਤਕ ਸਵੇਰੇ 8 ਵਜੇ ਦੇ ਕਰੀਬ ਟਰੈਕਟਰ ‘ਤੇ ਖੇਤਾਂ ‘ਚ ਗਿਆ ਸੀ। ਇਸ ਦੌਰਾਨ ਪਹਿਲਾਂ ਹੀ ਘਾਤ ਲਾ ਕੇ ਬੈਠੇ ਹਮਲਾਵਰ ਨੇ ਉਸ ਨੂੰ 3 ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਲਾਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਮੌਕੇ ‘ਤੇ ਪੁੱਜੇ ਤੇ ਲਾਡੀ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਰੋਹ ‘ਚ ਆਏ ਪਰਿਵਾਰਕ ਮੈਂਬਰਾਂ ਤੇ ਹਮਾਇਤੀਆਂ ਨੇ ਲਾਸ਼ ਸੜਕ ‘ਤੇ ਰੱਖ ਕੇ ਜਾਮ ਲਾ ਦਿੱਤਾ। ਪਰਿਵਾਰਕ ਮੈਂਬਰ ਹੱਤਿਆਰੇ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਆਰੋਪੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਧਰਨਾ ਨਹੀਂ ਚੁੱਕਣਗੇ, ਨਾ ਹੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਧਰਨਾ ਲੱਗਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪੁੱਜੀ ਤੇ ਪਰਿਵਾਰਕ ਮੈਂਬਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ