ਜਲੰਧਰ : ਭਾਣਜੀ ਦਾ ਜਨਮ ਦਿਨ ਮਨਾ ਕੇ ਘਰ ਜਾ ਰਹੇ ਮਾਮੇ ਦੀ ਹਾਦਸੇ ਨੇ ਲਈ ਜਾਨ

0
531


ਜਲੰਧਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕੁਝ ਪਲਾਂ ਵਿਚ ਹੀ ਜਨਮ ਦਿਨ ਦੀਆਂ ਖੁਸ਼ੀਆਂ ਗਮ ਵਿਚ ਬਦਲ ਗਈਆਂ। ਜਾਣਕਾਰੀ ਅਨੁਸਾਰ ਭਾਣਜੀ ਦਾ ਜਨਮ ਦਿਨ ਮਨਾ ਕੇ ਵਾਪਸ ਪਰਤ ਰਹੇ ਮਾਮੇ ਦੀ ਸੜਕ ਹਾਦਸੇ ’ਚ ਮੌਤ ਹੋ ਗਈ।


ਮ੍ਰਿਤਕ ਦੀ ਪਛਾਣ ਸਮੀਰ ਕੋਹਲੀ ਪੁੱਤਰ ਰਾਜ ਕੁਮਾਰ ਨਿਵਾਸੀ ਸ਼ਿਵਰਾਜਗੜ੍ਹ ਜਲੰਧਰ ਵਜੋਂ ਹੋਈ ਹੈ। ਥਾਣਾ ਨੰ. 2 ਦੇ SHO ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਸ਼ਿਵਾਨੀ ਮਹਾਜਨ ਅਤੇ ਜੀਜੇ ਵਿਕਾਸ ਮਹਾਜਨ ਨੂੰ ਨਾਲ ਲੈ ਕੇ CCTV ਕੈਮਰੇ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਪਤਾ ਲੱਗਾ ਕਿ ਗੁਲਾਬ ਦੇਵੀ ਰੋਡ ਮਸਜਿਦ ਨੇੜੇ ਸਮੀਰ ਕੋਹਲੀ ਦਾ ਮੋਟਰਸਾਈਕਲ ਅਚਾਨਕ ਸਲਿੱਪ ਹੋਣ ਕਾਰਨ ਉਹ ਫੁੱਟਪਾਥ ਨਾਲ ਜਾ ਟਕਰਾਇਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੇ ਦਮ ਤੋੜ ਦਿੱਤਾ।