ਜਲੰਧਰ| ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਦੌਰਾਨ ਕਰਤਾਰਪੁਰ-ਕਪੂਰਥਲਾ ਰੋਡ ‘ਤੇ ਪਿੰਡ ਬਸਰਾਮਪੁਰ ਵਿਖੇ ਪੁਲ ਲਈ ਬੋਰ ਬਣਾਉਣ ਸਮੇਂ ਫਸੀ ਕੰਸਟ੍ਰਕਸ਼ਨ ਕੰਪਨੀ ਦੀ ਬੋਰਿੰਗ ਮਸ਼ੀਨ ਨੂੰ ਹਟਾਉਣ ਲਈ ਦੋ ਤਕਨੀਕੀ ਮਾਹਿਰਾਂ ਪਵਨ ਅਤੇ ਸੁਰੇਸ਼ ਨੂੰ ਦਿੱਲੀ ਤੋਂ ਬੁਲਾਇਆ ਗਿਆ ਸੀ।
ਇਹ ਕੰਮ ਕਰ ਰਹੀ ਕੰਪਨੀ ਕੋਲ 25 ਸਾਲ ਦਾ ਤਜਰਬਾ ਸੀ ਅਤੇ ਟੈਕਨੀਕਲ ਕਰਮਚਾਰੀ ਪੂਰੇ ਬਚਾਅ ਉਪਕਰਨਾਂ ਨਾਲ ਲੈਸ ਬੋਰਵੈੱਲ ‘ਤੇ ਗਏ ਤਾਂ ਬੋਰ ਦੀ ਸਫਾਈ ਕਰਦੇ ਸਮੇਂ ਅਚਾਨਕ ਹੋਏ ਹਾਦਸੇ ‘ਚ ਕਰਮਚਾਰੀ ਸੁਰੇਸ਼ ਕਰੀਬ 20 ਮੀਟਰ ਹੇਠਾਂ ਫਸ ਗਿਆ।
ਨੈਸ਼ਨਲ ਹਾਈਵੇਅ ਅਥਾਰਟੀ ਤੋਂ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ NDRF ਦੀ ਟੀਮ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ।
ਇਸ ਤੋਂ ਇਲਾਵਾ ਮਿੱਟੀ ਕੱਢਣ ਲਈ ਭਾਰੀ ਮਸ਼ੀਨਰੀ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਐਂਬੂਲੈਂਸ ਅਤੇ ਮੈਡੀਕਲ ਟੀਮ ਵੀ ਤਾਇਨਾਤ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਲੰਧਰ ਜਸਬੀਰ ਸਿੰਘ ਸਮੁੱਚੇ ਬਚਾਅ ਕਾਰਜ ਦੀ ਨਿਗਰਾਨੀ ਕਰ ਰਹੇ ਹਨ। ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)