ਜਲੰਧਰ : ਭੋਗਪੁਰ ਨੇੜਲੇ ਪਿੰਡ ਦੇ ਮੁੰਡੇ ਦੀ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਮੌਤ

0
1315

ਜਲੰਧਰ, 28 ਦਸੰਬਰ| ਵਿਦੇਸ਼ਾਂ ਵਿਚੋਂ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਆਏ ਦਿਨ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਪੜ੍ਹ ਕੇ ਹਰ ਇਕ ਦਾ ਮਨ ਪਸੀਜਿਆ ਜਾਂਦਾ ਹੈ। ਇਸੇ ਤਰ੍ਹਾਂ ਦੀ ਇਕ ਦਰਦਨਾਕ ਖਬਰ ਅਮਰੀਰਾ ਤੋੋਂ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਜਲੰਧਰ ਦੇ ਭੋਗਪੁਰ ਨੇੜਲੇ ਪਿੰਡ ਭਟਨੂਰਾ ਦੇ ਨੌਜਵਾਨ ਸੁਖਵਿੰਦਰ ਸਿੰਘ ਸੋਨੂ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਸੁਖਵਿੰਦਰ ਰੋਜ਼ੀ-ਰੋਟੀ ਕਮਾਉਣ 14 ਸਾਲ ਪਹਿਲਾਂ ਵਿਦੇਸ਼ ਗਿਆ ਸੀ।

ਉਸਦੀ ਉਮਰ 35 ਸਾਲ ਸੀ ਅਤੇ ਉਹ 2009 ‘ਚ ਵਿਦੇਸ਼ ਗਿਆ ਸੀ। ਅੱਜ ਜਦੋਂ ਪਰਿਵਾਰ ਨੂੰ ਵਿਦੇਸ਼ ਤੋਂ ਉਨ੍ਹਾਂ ਦੇ ਜਵਾਈ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ ਤਾਂ ਪਰਿਵਾਰ ਵਿਚ ਮਾਤਮ ਛਾ‌ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰ ਵਲੋਂ ਪੁੱਤਰ ਦੇ ਸੰਸਕਾਰ ਵਾਸਤੇ ਵਿਦੇਸ਼ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਬਾਹਰ ਜਾਣ ਦਾ ਬੰਦੋਬਸਤ ਨਹੀਂ ਹੁੰਦਾ ਤਾਂ ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਭਾਰਤ ਲਿਆਉਣ ਦਾ ਉਪਰਾਲਾ ਕੀਤਾ ਜਾਵੇ।