ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਰਿੰਕੂ 16,567 ਵੋਟਾਂ ਨਾਲ ਅੱਗੇ ; ਕਾਂਗਰਸ ਦੂਜੇ, ਭਾਜਪਾ ਤੀਜੇ ਸਥਾਨ ‘ਤੇ

0
381

ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 16,567 ਵੋਟਾਂ ਨਾਲ ਅੱਗੇ ਹਨ। ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ। ਹੁਣ ਤੱਕ 320194 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਕਰੀਬ 5 ਲੱਖ ਵੋਟਾਂ ਦੀ ਗਿਣਤੀ ਹੋਣੀ ਬਾਕੀ ਹੈ।