ਜਲੰਧਰ | ਜਲੰਧਰ ਜ਼ਿਮਨੀ ਚੋਣ ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਬੀਬੀ ਜਗੀਰ ਨੂੰ ਮਨਾਉਣ ਲਈ ਪੁੱਜੇ ਸਨ ਪਰ ਉਹ ਨਹੀਂ ਮੰਨੇ। ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਅਤੇ ਵਿਰਸੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਹੀ ਸੰਭਵ ਜਾਪਦਾ ਹੈ।