ਜਲੰਧਰ | ਹਾਲ ਹੀ ‘ਚ ਕਾਂਗਰਸ ਤੋਂ ‘ਆਪ’ ‘ਚ ਸ਼ਾਮਲ ਹੋਏ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ। ਜਲੰਧਰ ਉਪ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਆਪਣੀ ਪਹਿਲੀ ਰੈਲੀ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਕਰਨ ਜਾ ਰਹੀ ਹੈ। ਰੈਲੀ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਭਗਵੰਤ ਮਾਨ 3 ਵਜੇ ਦੇ ਕਰੀਬ ਰੈਲੀ ਵਾਲੀ ਥਾਂ ‘ਤੇ ਪਹੁੰਚਣਗੇ। ਇਸ ਤੋਂ ਪਹਿਲਾਂ ਉਹ ਜਲੰਧਰ-ਕਪੂਰਥਲਾ ਦੀ ਸਰਹੱਦ ‘ਤੇ ਹਾਈਵੇਅ ‘ਤੇ ਹਵੇਲੀ ਵਿਖੇ ਆਯੋਜਿਤ ‘ਗਿਆਨ ਸੰਵਾਦ’ ਨਾਮਕ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ।
ਰੈਲੀ ਦੇ ਮੱਦੇਨਜ਼ਰ ਅੱਜ ਲੁਧਿਆਣਾ-ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਜਾਣ ਵਾਲਿਆਂ ਨੂੰ ਕਰਤਾਰਪੁਰ ਤੱਕ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸੇ ਤਰ੍ਹਾਂ ਜਲੰਧਰ ਦੇ ਦਕੋਹਾ ਫਾਟਕ ਨੇੜੇ ਵੀ ਅੰਡਰਪਾਸ ਦੀ ਉਸਾਰੀ ਕਾਰਨ ਜਾਮ ਦੀ ਸਥਿਤੀ ਬਣੀ ਹੋਈ ਹੈ।