ਜਲੰਧਰ ਜ਼ਿਮਨੀ ਚੋਣ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੁਰਜੰਟ ਕੱਟੂ ਨੂੰ ਐਲਾਨਿਆ ਉਮੀਦਵਾਰ

0
666

ਚੰਡੀਗੜ੍ਹ | ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਵੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਕਾਂਗਰਸ ਵੱਲੋਂ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਜਦਕਿ ਅਕਾਲੀ ਦਲ-ਬਸਪਾ ਗਠਜੋੜ ਨੇ ਡਾ. ਸੁਖਵਿੰਦਰ ਸੁੱਖੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭਾਜਪਾ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ।

ਸਿਮਰਨਜੀਤ ਮਾਨ ਨੇ ਗੁਰਜੰਟ ਸਿੰਘ ਕੱਟੂ ਨੂੰ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਹੋਵੇਗੀ। ਦੱਸ ਦਈਏ ਕਿ ਗੁਰਜੰਟ ਸਿੰਘ ਕੱਟੂ ਪਿਛਲੇ ਢਾਈ ਦਹਾਕਿਆਂ ਤੋਂ ਪਾਰਟੀ ਵਿਚ ਸੇਵਾ ਨਿਭਾ ਰਹੇ ਹਨ ਤੇ ਸਿਮਰਨਜੀਤ ਸਿੰਘ ਮਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਸ਼ੀਲ ਹਨ।