ਜਲੰਧਰ | ਜਲੰਧਰ ਛਾਉਣੀ ਮੰਡਲ 13 ਦੇ ਸਾਬਕਾ ਜਨਰਲ ਸਕੱਤਰ ਅਤੇ ਮੰਡਲ 14 ਤੋਂ ਮੌਜੂਦਾ ਮੀਤ ਪ੍ਰਧਾਨ ਤਿਲਕ ਰਾਜ ਸ਼ਰਮਾ ਮੰਗਲਵਾਰ ਨੂੰ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ।

ਇਸ ਸਮੇਂ ਰਾਜਵਿੰਦਰ ਕੌਰ, ਸੁਰਿੰਦਰ ਸਿੰਘ ਸੋਢੀ, ਜਗਬੀਰ ਸਿੰਘ ਬਰਾੜ ਸਮੇਤ ਪਾਰਟੀ ਦੇ ਹੋਰ ਵੀ ਸੀਨੀਅਰ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਤਿਲਕ ਰਾਜ ਸ਼ਰਮ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ।

ਉਹ ਇੱਕ ਈਮਾਨਦਾਰ ਵਿਅਕਤੀ ਹਨ। ਉਨ੍ਹਾਂ ਦਾ ਆਪਣਾ ਟਰਾਂਸਪੋਰਟ ਦਾ ਬਿਜ਼ਨੈੱਸ ਹੈ। ਤਿਲਕ ਰਾਜ ਸ਼ਰਮਾ ਹਮੇਸ਼ਾ ਗਰੀਬਾਂ ਦੀ ਭਲਾਈ ਲਈ ਸੋਚਦੇ ਹਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਹਮੇਸ਼ਾ ਨਿਭਾਉਂਦੇ ਹਨ।