ਜਲੰਧਰ : DC ਵਿਸ਼ੇਸ਼ ਸਾਰੰਗਲ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ‘ਚ ਅਫਸਰਾਂ ਨੂੰ ਸਖਤੀ ਵਰਤਣ ਦੇ ਹੁਕਮ

0
667

ਜਲੰਧਰ, 18 ਨਵੰਬਰ | ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਹਾਸਲ ਕਰਨ ਨੂੰ ਯਕੀਨੀ ਬਣਾਉਣ ਲਈ DC ਵਿਸ਼ੇਸ਼ ਸਾਰੰਗਲ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ‘ਚ ਸਖਤੀ ਵਰਤਣ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਡਿਊਟੀ ਵਿਚ ਢਿੱਲ ਵਰਤਣ ਵਾਲੇ ਕਲੱਸਟਰ ਅਫਸਰਾਂ ਤੇ ਨੋਡਲ ਅਫਸਰਾਂ ਵਿਰੁੱਧ ਵਿਭਾਗੀ ਕਾਰਵਾਈ ਹੋਵੇਗੀ। ਛੁੱਟੀ ਵਾਲੇ ਦਿਨ ਸਵੇਰੇ 8.30 ਵਜੇ ਕਲੱਸਟਰ ਅਫਸਰਾਂ ਤੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਛੁੱਟੀਆਂ ਵਾਲੇ ਦਿਨ ਵੀ ਵਧੀਕ ਡਿਪਟੀ ਕਮਿਸ਼ਨਰ, ਐਸਡੀਐਮਜ ਦੀ ਅਗਵਾਈ ਵਿਚ ਟੀਮਾਂ ਫੀਲਡ ਵਿਚ ਰਹਿਣਗੀਆਂ।

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)