ਜਲੰਧਰ : ਨਾਜਾਇਜ਼ ਸ਼ਰਾਬ ਤਸਕਰੀ ‘ਤੇ ਡੀਸੀ ਸਖਤ – ਹੈਲਪਲਾਈਨ ਨੰਬਰ 85569-18229 ‘ਤੇ ਦਿਓ ਜਾਣਕਾਰੀ

0
528

ਜਲੰਧਰ. ਜ਼ਿਲੇ ਵਿਚ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਣ ਲਈ ਡੀ.ਸੀ ਘਨਸ਼ਿਆਮ ਥੋਰੀ ਹੈਲਪਲਾਈਨ ਨੰ. ਜਾਰੀ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਸਕਰੀ ਦੇ ਕਾਰੋਬਾਰ ਅਤੇ ਤਸਕਰੀ ਨਾਲ ਜੁੜੀ ਕੋਈ ਵੀ ਜਾਣਕਾਰੀ ਹੈਲਪਲਾਈਨ ਨੰਬਰ 85569 -18229 ‘ਤੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਖਬਰ ਦੀ ਪਛਾਣ ਗੁਪਤ ਰੱਖੀ ਜਾਏਗੀ।

ਡੀਸੀ ਨੇ ਦੱਸਿਆ ਕਿ ਹੈਲਪਲਾਈਨ ਨੰਬਰ 24 ਘੰਟੇ ਕੰਮ ਕਰੇਗਾ। ਇਸ ਕੰਮ ਵਿਚ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਾਇਤਾ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਹੈਲਪ ਲਾਈਨ ਨੂੰ ਸ਼ੁਰੂ ਕਰਨ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਦੀ ਸਪਲਾਈ ਲੜੀ ਨੂੰ ਖਤਮ ਕਰਨਾ ਹੈ। ਰਾਜ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਵਚਨਬੱਧ ਹੈ।