ਜਲੰਧਰ (ਕਮਲ) | ਅੱਜ ਜਲੰਧਰ ਇਕਾਈ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ‘ਚ ਬਲਵਿੰਦਰ ਸਿੰਘ ਮੱਲੀ ਨੰਗਲ ਦੀ ਅਗਵਾਈ ਹੇਠ ਹੋਈ।

ਜ਼ਿਲ੍ਹੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਕੱਲ੍ਹ 9 ਅਕਤੂਬਰ ਨੂੰ ਜੋ ਸਾਹਿਬ ਕਾਂਸ਼ੀ ਰਾਮ ਜੀ ਦੀ ਬਰਸੀ ਹੈ, ਨੂੰ ਉਹ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਪਰ ਰਾਜਨੀਤਿਕ ਪਾਰਟੀਆਂ ਦਾ ਪੂਰਨ ਬਾਈਕਾਟ ਜਾਰੀ ਰੱਖਿਆ ਜਾਵੇਗਾ। ਕੱਲ ਹੋਣ ਜਾ ਰਹੀ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਦਾ ਬਾਈਕਾਟ ਵੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸੇ ਵੀ ਮਹਾਪੁਰਸ਼ ਦਾ ਕੋਈ ਦਿਵਸ ਮਨਾ ਕੇ ਰਾਜਨੀਤਿਕ ਇਕੱਠ ਨਾ ਕੀਤਾ ਜਾਵੇ, ਜੇਕਰ ਅੱਗੇ ਤੋਂ ਇਸ ਤਰ੍ਹਾਂ ਕੀਤਾ ਗਿਆ ਤਾਂ ਇਸ ਦੇ ਸਿੱਟੇ ਗੰਭੀਰ ਹੋ ਸਕਦੇ ਹਨ। ਪ੍ਰਸ਼ਾਸਨ ਇਸ ਵੱਲ ਖ਼ਾਸ ਧਿਆਨ ਦੇਵੇ।

ਇਸ ਮੌਕੇ ਬੀਕੇਯੂ ਰਾਜੇਵਾਲ, ਦੋਆਬਾ ਕਿਸਾਨ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ, ਪੰਜਾਬ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਸ਼ਾਮਿਲ ਹੋਈਆਂ।