ਜਲੰਧਰ | ਫੋਕਲ ਪੁਆਇੰਟ ‘ਤੇ ਈਐੱਸਆਈ ਹਸਪਤਾਲ ‘ਚ ਕੰਮ ਕਰਦੇ ਡਾਕਟਰ ਨੇ ਹਸਪਤਾਲ ਦੇ ਬਾਹਰ ਕੱਪੜੇ ਵੇਚਣ ਵਾਲੇ ਦੀ ਰੇਹੜੀ ‘ਤੇ ਪਿਸ਼ਾਬ ਕਰ ਦਿੱਤਾ। ਜਦੋਂ ਕੱਪੜਾ ਵਿਕਰੇਤਾ ਨੇ ਉਸ ਨੂੰ ਰੋਕਿਆ ਤਾਂ ਡਾਕਟਰ ਨੇ ਦੁਕਾਨਦਾਰ ਨੂੰ ਹੀ ਥੱਪੜ ਮਾਰ ਦਿੱਤਾ। ਜਦੋਂ ਆਲੇ-ਦੁਆਲੇ ਦੇ ਦੁਕਾਨਦਾਰਾਂ ਨੂੰ ਮੌਕੇ ‘ਤੇ ਬੁਲਾਇਆ ਤਾਂ ਉਕਤ ਡਾਕਟਰ ਨੇ ਉਨ੍ਹਾਂ ਨਾਲ ਵੀ ਬਹਿਸ ਕਰਨੀ ਸ਼ੁਰੂ ਕਰ ਦਿੱਤੀ।

ਬਾਅਦ ‘ਚ ਡਾਕਟਰ ਤੋਂ ਤੰਗ ਆ ਕੇ ਦੁਕਾਨਦਾਰਾਂ ਨੇ ਪੁਲਿਸ ਨੂੰ ਬੁਲਾ ਲਿਆ। ਇਕ ਦੁਕਾਨਦਾਰ ਨੇ ਕਿਹਾ ਕਿ ਜਦੋਂ ਉਹ ਮਦਦ ਲਈ ਗਿਆ ਤਾਂ ਦੇਖਿਆ ਕਿ ਉਹ ਨਸ਼ੇ ‘ਚ ਸੀ, ਜਦੋਂ ਉਸ ਨੇ ਸਾਥੀ ਦੁਕਾਨਦਾਰ ਨੂੰ ਬੁਲਾਇਆ ਤਾਂ ਡਾਕਟਰ ਨੇ ਉਸ ਨੂੰ ਵੀ ਕੁੱਟਣਾ ਸ਼ੁਰੂ ਕਰ ਦਿੱਤਾ। ਫੋਕਲ ਪੁਆਇੰਟ ਚੌਕੀ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਦੋਵੇਂ ਧਿਰਾਂ ਨੂੰ ਬੁਲਾਇਆ ਗਿਆ ਹੈ, ਲਿਖਤੀ ਬਿਆਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ