ਜਲੰਧਰ : ਨਸ਼ਾਂ ਤਸਕਰਾਂ ‘ਤੇ ਈਡੀ ਦਾ ਸ਼ਿਕੰਜਾ, ਗੁਰਦੀਪ ਰਾਣੋ ਤੇ ਰਾਜੇਸ਼ ਕੁਮਾਰ ਦੀਆਂ ਕਰੋੜਾਂ ਦੀਆਂ ਜਾਇਦਾਦਾਂ ਜ਼ਬਤ

0
118

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅੰਦਰ ਨਸ਼ਾ ਤਸਕਰਾਂ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਅਹਿਮ ਕਾਰਵਾਈ ਕਰਦਿਆਂ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਦੋ ਕੇਸਾਂ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 7.90 ਕਰੋੜ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ।

ਹਾਸਲ ਜਾਣਕਾਰੀ ਅਨੁਸਾਰ ਜਲੰਧਰ ਦਾ ਈਡੀ ਦਫਤਰ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਜ਼ਬਤ ਕੀਤੀਆਂ ਜਾਇਦਾਦਾਂ ਵਿੱਚ ਗੁਰਦੀਪ ਸਿੰਘ ਰਾਣੋ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ 16 ਅਚੱਲ ਜਾਇਦਾਦਾਂ ਤੇ ਰਾਜੇਸ਼ ਕੁਮਾਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ 11 ਅਚੱਲ ਜਾਇਦਾਦਾਂ ਸ਼ਾਮਲ ਹਨ। ਇਸ ਦੌਰਾਨ ਨਕਦੀ ਤੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ।