ਜਲੰਧਰ | ਦੋਆਬਾ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਬੀਤੇ ਦਿਨੀਂ 32 ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਵਿਖੇ ਗੰਨੇ ਦਾ ਰੇਟ ਵਧਾਉਣ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਕਾਲ ‘ਤੇ ਧਰਨਾ ਦਿੱਤਾ ਜਾ ਰਿਹਾ ਹੈ।

ਜਲੰਧਰ ਵਿਖੇ ਗੰਨੇ ਦੀਆਂ ਕੀਮਤਾਂ ‘ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਜੋ ਧਰਨਾ ਦਿੱਤਾ ਜਾ ਰਿਹਾ ਹੈ, ਇਸ ਵਿਚ ਲੋਕਾਂ ਨੂੰ ਜਾਣ ਤੋਂ ਰੋਕਣ ਲਈ ਅੱਜ ਪੁਲਿਸ ਪ੍ਰਸ਼ਾਸਨ ਨੇ ਇੱਥੋਂ ਦੇ ਸ਼ੂਗਰ ਮਿੱਲ ਚੌਕ ਵਿਚ ਬੈਰੀਕੇਡ ਲਗਾ ਕੇ ਅਤੇ ਫੋਰਸ ਲਗਾ ਕੇ ਸਾਰਾ ਟ੍ਰੈਫ਼ਿਕ ਨਕੋਦਰ ਦੇ ਰੂਟ ਵੱਲ ਕੱਢ ਦਿੱਤਾ ਹੈ।

ਹੁਣ ਵੱਡੀ ਖਬਰ ਇਹ ਆਈ ਹੈ ਕਿ ਕਿਸਾਨਾਂ ਨੇ ਧੰਨੋਵਾਲੀ ਕੋਲ ਰੇਲਵੇ ਟ੍ਰੈਕ ਨੂੰ ਜਾਮ ਕਰ ਦਿੱਤਾ ਹੈ। ਟ੍ਰੈਕ ਜਾਮ ਹੋਣ ਨਾਲ ਰੇਲ ਗੱਡੀਆਂ ਦੇ ਆਵਾਜਾਈ ਰੁਕ ਗਈ ਹੈ, ਜਿਸ ਕਾਰਨ ਯਾਤਰੀ ਬੇਹੱਦ ਪ੍ਰੇਸ਼ਾਨ ਨਜ਼ਰ ਆਏ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਹਰਿਆਣਾ ਦੇ ਕਿਸਾਨਾਂ ਦੇ ਬਰਾਬਰ ਸਟੇਟ ਐਗਰੀਡ ਪ੍ਰਾਈਸ (SAP) ਦਿੱਤੀ ਜਾਵੇ।

ਗੰਨੇ ਦਾ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਅਤੇ ਕੀਮਤਾਂ ਚ ਵਾਧਾ ਕਰਨ ਦਾ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਜਲੰਧਰ ‘ਚ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਦੇਣ ਦੀ ਚਿਤਾਵਨੀ ਦੇਣ ਤੋਂ ਬਾਅਦ ਕੈਪਟਨ ਸਰਕਾਰ ਨੇ 15 ਰੁਪਏ ਪ੍ਰਤੀ ਕੁਇੰਟਲ ਰੇਟ ਵਧਾ ਦਿੱਤਾ ਹੈ।