ਜਲੰਧਰ : ਰੈਲੀ ਕਰਨ ਆਏ ਸੁਖਬੀਰ ਬਾਦਲ ਦੀ ਗੱਡੀ ‘ਤੇ ਕਿਸਾਨਾਂ ਨੇ ਸੁੱਟੀ ਜੁੱਤੀ

0
833

ਜਲੰਧਰ | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਜਲੰਧਰ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਸੁਖਬੀਰ ਬਾਦਲ ਦੀ ਗੱਡੀ ‘ਤੇ ਜੁੱਤੀ ਵੀ ਸੁੱਟੀ।

ਦਰਅਸਲ ਡੀਏਵੀ ਯੂਨੀਵਰਸਿਟੀ ਨੇੜੇ ਸ਼ਨੀਵਾਰ ਦੀ ਰੈਲੀ ਤੋਂ ਪਹਿਲਾਂ ਹੀ ਕਿਸਾਨਾਂ ਨੇ ਸੁਖਬੀਰ ਬਾਦਲ ਦਾ ਵਿਰੋਧ ਸ਼ੁਰੂ ਕਰ ਦਿੱਤਾ। ਵੱਡੀ ਗਿਣਤੀ ਵਿੱਚ ਕਿਸਾਨ ਪਠਾਨਕੋਟ ਚੌਕ ‘ਚ ਇਕੱਠੇ ਹੋ ਕੇ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਸਨ। ਕਿਸਾਨਾਂ ਨੇ ਸੁਖਬੀਰ ਬਾਦਲ ਦੀ ਗੱਡੀ ‘ਤੇ ਜੁੱਤੀ ਵੀ ਸੁੱਟੀ, ਜਦੋਂ ਉਹ ਉਥੋਂ ਲੰਘੇ ਸਨ।

ਸੜਕ ਕਿਨਾਰੇ ਖੜ੍ਹੇ ਕਿਸਾਨਾਂ ਵੱਲੋਂ ਸੁੱਟੀ ਗਈ ਜੁੱਤੀ ਉਨ੍ਹਾਂ ਦੀ ਕਾਰ ‘ਤੇ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਅਤੇ ਸੁਖਬੀਰ ਦੇ ਕਾਫਲੇ ਨੂੰ ਉਥੋਂ ਬਾਹਰ ਕੱਢਿਆ। ਇਸ ਦੌਰਾਨ ਪਠਾਨਕੋਟ ਚੌਕ ‘ਤੇ ਟ੍ਰੈਫਿਕ ਜਾਮ ਹੋਣ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।