ਜਲੰਧਰ/ਫ਼ਿਲੌਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਾਰਡ ਨੰਬਰ 14 ਦੇ ਮੁਹੱਲਾ ਸੰਤੋਖਪੁਰਾ ਫਿਲੌਰ ਵਿਖੇ ਇਕ 30-35 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਤਨਾਮ ਉਰਫ ਭਿੰਡੀ ਪੁੱਤਰ ਅਮਰ ਵਾਸੀ ਸੰਤੋਖਪੁਰਾ ਫਿਲੌਰ ਵਜੋਂ ਹੋਈ ਹੈ, ਮ੍ਰਿਤਕ 3 ਬੱਚਿਆਂ ਦਾ ਬਾਪ ਸੀ।
ਮੁਹੱਲਾ ਵਾਸੀ ਹੰਸ ਰਾਜ ਨੇ ਦੱਸਿਆ ਕਿ ਮ੍ਰਿਤਕ ਦੇ ਵੱਡੇ ਭਰਾ ਦੀ ਪਹਿਲਾਂ ਹੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਮਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਕੇ ਨਸ਼ੇ ਦੇ ਹੋ ਰਹੇ ਨਾਜਾਇਜ਼ ਧੰਦੇ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਨੌਜਵਾਨੀ ਦਾ ਬਚਾਅ ਹੋ ਸਕੇ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।