ਜਲੰਧਰ : ਸੂਬਾ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਨਵਜੋਤ ਸਿੱਧੂ

0
1018

ਜਲੰਧਰ | ਪੰਜਾਬ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਪਹੁੰਚੇ।

ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਕਰਤਾਰਪੁਰ ਦੇ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਵੀ ਮੌਜੂਦ ਸਨ। ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਅੱਜ ਪਹਿਲੀ ਵਾਰ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ, ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਰਵਿਦਾਸੀਆ ਸਮਾਜ ਅਤੇ ਹੋਰਨਾਂ ਦਾ ਡੇਰਾ ਸੱਚਖੰਡ ਬੱਲਾਂ ਵਿੱਚ ਬਹੁਤ ਵਿਸ਼ਵਾਸ ਹੈ। ਇੰਨਾ ਹੀ ਨਹੀਂ, ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਡੇਰੇ ਪ੍ਰਤੀ ਸਤਿਕਾਰ ਹੈ। ਪੰਜਾਬ ਦਾ ਦੋਆਬਾ ਖੇਤਰ ਰਵਿਦਾਸੀਆ ਭਾਈਚਾਰੇ ਦਾ ਮੁੱਖ ਕੇਂਦਰ ਹੈ ਅਤੇ ਇੱਥੋਂ ਦੀਆਂ ਸਾਰੀਆਂ ਸੀਟਾਂ ‘ਤੇ ਰਵਿਦਾਸੀਆ ਭਾਈਚਾਰਾ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਸਿੱਧੂ ਦਾ ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ, ਸੜਕਾਂ ਕੀਤੀਆਂ ਜਾਮ

ਅੱਜ ਨਵਜੋਤ ਸਿੰਘ ਸਿੱਧੂ ਦਾ ਜਲੰਧਰ ਪਹੁੰਚਣ ‘ਤੇ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੈਪਟਨ ਤੇ ਮੋਦੀ ਸਰਕਾਰ ਖਿਲਾਫ ਮੁਰਦਾਬਾਦ ਦੇ ਨਾਅਰੇ ਲਾਏ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001)

(ਨੋਟ – ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ https://bit.ly/3e85XYS  ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here