ਜਲੰਧਰ: ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ’ਚ ਲਏ ਆਖਰੀ ਸਾਹ

0
11

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸਨ।



ਭਗਤ ਚੁੰਨੀ ਲਾਲ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਦੇਹਾਂਤ ’ਤੇ ਸਿਆਸੀ ਆਗੂਆਂ ਅਤੇ ਸਮਰਥਕਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ, ਭਗਤ ਚੁੰਨੀ ਲਾਲ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਬਸਤੀ ਸ਼ੇਖ ਸਥਿਤ ਸ਼ਮਸ਼ਾਨਘਾਟ, ਮਾਡਲ ਹਾਊਸ ਰੋਡ ਵਿਖੇ ਕੀਤਾ ਜਾਵੇਗਾ।