ਜਲੰਧਰ : ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ‘ਚ ਸ਼ਹਿਰ ਦਾ ਟਰੈਫਿਕ ਰੂਟ ਡਾਇਵਰਟ

0
460

ਜਲੰਧਰ | ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ 4 ਫਰਵਰੀ 2023 ਨੂੰ ਜਲੰਧਰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕਰ ਦਿੱਤੇ ਗਏ ਹਨ। ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਦੀ ਹਦੂਦ ਅੰਦਰ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਅਦਾਰਿਆਂ ਵਿਚ 4 ਫਰਵਰੀ ਨੂੰ ਛੁੱਟੀ ਹੈ।