ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਭਾਜਪਾ ਨੇ ਇੰਦਰ ਇਕਬਾਲ ਸਿੰਘ ਨੂੰ ਬਣਾਇਆ ਉਮੀਦਵਾਰ

0
489

ਜਲੰਧਰ | ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਭਾਜਪਾ ਦੇ ਉਮੀਦਵਾਰ ਹੋਣਗੇ। ਭਾਜਪਾ ਨੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ‘ਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ।

ਉਨ੍ਹਾਂ ਦੇ ਜ਼ਰੀਏ ਪਾਰਟੀ ਦਿਹਾਤੀ ਖੇਤਰਾਂ ‘ਚ ਪ੍ਰਵੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।