ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨਾਮਜ਼ਦਗੀ ਦਾਖਲ ਕਰਨ ਪੁੱਜੇ

0
522

ਜਲੰਧਰ| ਲੋਕ ਸਭਾ ਜ਼ਿਮਨੀ ਚੋਣ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਤਹਿਤ ਅੱਜ ਤੋਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਇਹ ਪ੍ਰਕਿਰਿਆ 20 ਅਪ੍ਰੈਲ ਤੱਕ ਜਾਰੀ ਰਹੇਗੀ।

ਇਸ ਤੋਂ ਬਾਅਦ 21 ਅਪ੍ਰੈਲ ਨੂੰ ਵੱਖ-ਵੱਖ ਪਾਰਟੀਆਂ ਜਾਂ ਆਜ਼ਾਦ ਉਮੀਦਵਾਰਾਂ ਵੱਲੋਂ ਦਾਖ਼ਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਇਸ ਤੋਂ ਬਾਅਦ ਜੇਕਰ ਕਿਸੇ ਉਮੀਦਵਾਰ ਨੇ ਚੋਣ ਲੜਨ ਦਾ ਵਿਚਾਰ ਛੱਡ ਦਿੱਤਾ ਹੈ ਤਾਂ ਉਹ 24 ਤਰੀਕ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ।

ਸਾਬਕਾ ਸੰਸਦ ਮੈਂਬਰ ਦੀ ਪਤਨੀ ਨਾਮਜ਼ਦਗੀ ਪੱਤਰ ਭਰੇਗੀ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕਾਂਗਰਸ ਨੇ ਉਨ੍ਹਾਂ ਦੀ ਖਾਲੀ ਥਾਂ ਨੂੰ ਭਰਨ ਲਈ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ। ਕਰਮਜੀਤ ਕੌਰ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਜਲੰਧਰ ਦੀ ਸਥਾਨਕ ਲੀਡਰਸ਼ਿਪ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨਗੇ।