ਜਲੰਧਰ : ਸ਼ਰਾਰਤੀ ਅਨਸਰਾਂ ਨੇ ਘਰ ‘ਤੇ ਚਲਾਈਆਂ ਗੋਲੀਆਂ; ਪਰਿਵਾਰ ਨੇ ਦਰਵਾਜ਼ੇ ਬੰਦ ਕਰਕੇ ਬਚਾਈ ਜਾਨ

0
797

ਜਲੰਧਰ, 14 ਨਵੰਬਰ | ਰਾਮਾਮੰਡੀ ਦੇ ਨਾਲ ਲੱਗਦੇ ਦਕੋਹਾ ਮੰਦਿਰ ਦੀ ਗਲੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਇਕ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੇ ਸਮੇਂ ਪੂਰਾ ਪਰਿਵਾਰ ਘਰ ਦੇ ਅੰਦਰ ਹੀ ਸੀ। ਪੀੜਤ ਪਰਿਵਾਰ ਨੇ ਕਿਸੇ ਤਰ੍ਹਾਂ ਘਰ ਦੇ ਦਰਵਾਜ਼ੇ ਬੰਦ ਕਰਕੇ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਅਤੇ ਨੰਗਲਸ਼ਾਮਾ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਨਸੀਬ ਚੰਦ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਵਿਚ ਮੌਜੂਦ ਸੀ। ਦੇਰ ਰਾਤ ਨੂੰ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਪੂਰੀ ਘਟਨਾ ਕਰੀਬ 5 ਮਿੰਟ ਤੱਕ ਚੱਲੀ, ਜਿਸ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।