ਜਲੰਧਰ : ਨਸ਼ਾ ਵੇਚਣ ਤੋਂ ਰੋਕਣ ‘ਤੇ ਬਦਮਾਸ਼ਾਂ ਨੇ ਕੀਤਾ ਸਿੱਖ ਪਰਿਵਾਰ ‘ਤੇ ਹਮਲਾ, 2 ਔਰਤਾਂ ਸਣੇ 3 ਜ਼ਖਮੀ

0
252

ਜਲੰਧਰ | ਟੋਬਰੀ ਮੁਹੱਲੇ ਵਿਚ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਸਿੱਖ ਵਿਅਕਤੀ ‘ਤੇ ਨਸ਼ਾ ਵੇਚਣ ਤੋਂ ਰੋਕਣ ‘ਤੇ ਹਮਲਾ ਕਰ ਦਿੱਤਾ। ਵਿਅਕਤੀ ਨੇ ਦੋਸ਼ ਲਾਇਆ ਹੈ ਕਿ ਇਲਾਕੇ ਵਿਚ ਨਸ਼ਾ ਵੇਚਣ ਵਾਲੇ ਸਰਗਰਮ ਹਨ। ਜਦੋਂ ਉਨ੍ਹਾਂ ਦਾ ਵਿਰੋਧ ਕਰਦੇ ਹਾਂ ਤਾਂ ਉਹ ਹਮਲਾ ਕਰਨ ਲਈ ਆਉਂਦੇ ਹਨ। ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਕਈ ਪੱਤਰ ਲਿਖੇ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਜਦੋਂ ਉਨ੍ਹਾਂ ਨੇ ਦੇਰ ਰਾਤ ਵਿਰੋਧ ਕੀਤਾ ਤਾਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ-2 ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਟੋਬਰੀ ਮੁਹੱਲੇ ਦੇ ਵਸਨੀਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਇਲਾਕੇ ਵਿਚ ਚਿੱਟਾ ਵੱਡੀ ਮਾਤਰਾ ਵਿਚ ਵਿਕ ਰਿਹਾ ਹੈ। ਜੋ ਵੀ ਕਿਸੇ ਦਾ ਨਾਂ ਲੈਂਦਾ ਹੈ, ਉਸ ‘ਤੇ ਹਮਲਾ ਕੀਤਾ ਜਾਂਦਾ ਹੈ । ਜਦੋਂ ਅਸੀਂ ਦੇਰ ਰਾਤ ਨਸ਼ਾ ਵੇਚਣ ਤੋਂ ਇਨਕਾਰ ਕੀਤਾ ਤਾਂ ਮੇਰੇ ‘ਤੇ ਹਮਲਾ ਕੀਤਾ ਗਿਆ। ਹਮਲੇ ਵਿਚ ਇੱਕ ਪੂਰਾ ਪਰਿਵਾਰ ਸ਼ਾਮਲ ਹੈ ਅਤੇ ਕੁਝ ਅਣਪਛਾਤੇ ਨੌਜਵਾਨ ਵੀ ਉਨ੍ਹਾਂ ਨਾਲ ਆਏ ਸਨ।

ਸੁਰਿੰਦਰ ਸਿੰਘ ਨੇ ਕਿਹਾ ਕਿ ਮੇਰੀ ਜਾਨ ਨੂੰ ਖ਼ਤਰਾ ਹੈ ਕਿਉਂਕਿ ਜੇਕਰ ਮੈਂ ਕਿਸੇ ਇੱਕ ਵਿਅਕਤੀ ਦਾ ਨਾਮ ਲਿਆ ਤਾਂ ਮੈਨੂੰ ਘਰ ਜਾਣਾ ਵੀ ਖ਼ਤਰਾ ਹੋ ਜਾਵੇਗਾ। ਸੁਰਿੰਦਰ ਸਿੰਘ ਨੇ ਕਿਹਾ ਕਿ ਮੇਰੀ ਮਾਂ ਅਤੇ ਭਰਜਾਈ ‘ਤੇ ਵੀ ਹਮਲਾ ਕੀਤਾ ਗਿਆ। ਦੇਰ ਰਾਤ ਤਿੰਨ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।